Home ਪੰਜਾਬ ਨਜਾਇਜ਼ ਸ਼ਰਾਬ ਸਮੇਤ ਇੱਕ ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਨਜਾਇਜ਼ ਸ਼ਰਾਬ ਸਮੇਤ ਇੱਕ ਸ਼ੱਕੀ ਵਿਅਕਤੀ ਗ੍ਰਿਫ਼ਤਾਰ

0

ਗੁਰਦਾਸਪੁਰ : ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਦੌਰਾਨ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ 30,000 ਐੱਮ.ਐੱਲ. ਨਾਜਾਇਜ਼ ਸ਼ਰਾਬ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਬਰਾਮਦ ਕੀਤਾ ਹੈ । ਪੁਲਿਸ ਦੇ ਅਨੁਸਾਰ , ਉਕਤ ਮੋਟਰ ਸਾਇਕਲ ਚੋਰੀ ਦੀ ਹੈ ।

ਜਾਂਚ ਅਧਿਕਾਰੀ ਏ.ਐਸ.ਆਈ. ਮਨਜੀਤ ਸਿੰਘ ਨੇ ਪੁਲਿਸ ਟੀਮ ਨਾਲ ‘ਸੂਆ ਪੁਲੀ ਰਾਜਪੁਰਾ’ ਇਲਾਕੇ ਵਿੱਚ ਗਸ਼ਤ ਕਰਦਿਆਂ ਮਨਪ੍ਰੀਤ ਮਸੀਹ ਉਰਫ਼ ਮਿੱਟੀ (ਪੁੱਤਰ ਬੀਰਾ ਮਸੀਹ, ਵਾਸੀ ਕੋਟ ਮੋਹਨ ਲਾਲ, ਥਾਣਾ ਗੁਰਦਾਸਪੁਰ ਸਦਰ) ਨੂੰ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਸਮੇਤ ਕਾਬੂ ਕੀਤਾ। ਮੋਟਰਸਾਈਕਲ ਦੇ ਪਿਛਲੇ ਪਾਸੇ ਰੱਖੇ ਪਲਾਸਟਿਕ ਦੇ ਕੈਨ ਦੀ ਤਲਾਸ਼ੀ ਲੈਣ ‘ਤੇ ਪੁਲਿਸ ਨੂੰ ਉਸ ਵਿੱਚੋਂ 30,000 ਮਿਲੀਲੀਟਰ ਨਾਜਾਇਜ਼ ਸ਼ਰਾਬ ਮਿਲੀ।

ਪੁਲਿਸ ਮੁਤਾਬਕ, ਜਦੋਂ ਮੋਟਰਸਾਈਕਲ ਦੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਮੰਨਿਆ ਕਿ ਉਸਨੇ ਇਹ ਵਾਹਨ ਕੁਝ ਦਿਨ ਪਹਿਲਾਂ ਗੁਰਦਾਸਪੁਰ ਤੋਂ ਚੋਰੀ ਕੀਤਾ ਸੀ। ਪੁਲਿਸ ਨੇ ਸ਼ਰਾਬ ਅਤੇ ਮੋਟਰਸਾਈਕਲ ਨੂੰ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version