Home ਪੰਜਾਬ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਦਾਲਤ ‘ਚ ਹੋਏ ਪੇਸ਼

ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਦਾਲਤ ‘ਚ ਹੋਏ ਪੇਸ਼

0

ਚੰਡੀਗੜ੍ਹ: ਰਿਸ਼ਵਤ ਦੇ ਮਾਮਲੇ ਵਿੱਚ ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੀ.ਬੀ.ਆਈ. ਨੂੰ ਭੁੱਲਰ ਦਾ ਪੰਜ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

ਸੀ.ਬੀ.ਆਈ. ਨੇ ਸਾਬਕਾ ਡੀ.ਆਈ.ਜੀ. ਦੇ ਰਿਮਾਂਡ ਲਈ ਪਹਿਲਾਂ ਹੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਇਲਾਵਾ, ਵਿਜੀਲੈਂਸ ਵਿਭਾਗ ਵੀ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ‘ਤੇ ਲਿਜਾਣਾ ਚਾਹੁੰਦਾ ਸੀ, ਪਰ ਸੀ.ਬੀ.ਆਈ. ਨੇ ਇਸਦਾ ਵਿਰੋਧ ਕੀਤਾ। ਵਿਜੀਲੈਂਸ ਵਿਭਾਗ ਨੇ ਇਸ ਸਬੰਧ ਵਿੱਚ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version