Home ਪੰਜਾਬ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮਾਮਲਾ, ਵਿਚੋਲੇ ਕ੍ਰਿਸ਼ਨ ਸ਼ਾਰਦਾ ਨਾਲ ਹੁਣ ਈ.ਡੀ....

ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮਾਮਲਾ, ਵਿਚੋਲੇ ਕ੍ਰਿਸ਼ਨ ਸ਼ਾਰਦਾ ਨਾਲ ਹੁਣ ਈ.ਡੀ. ਕਰੇਗੀ ਪੁੱਛਗਿੱਛ

0

ਚੰਡੀਗੜ੍ਹ : ਰਿਸ਼ਵਤ ਦੇ ਇਕ ਮਾਮਲੇ ‘ਚ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਫੜੇ ਗਏ ਵਿਚੋਲੇ ਕ੍ਰਿਸ਼ਨ ਸ਼ਾਰਦਾ ਨਾਲ ਹੁਣ ਈ.ਡੀ. ਪੁੱਛਗਿੱਛ ਕਰੇਗੀ। ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ ਨੂੰ ਕੁਝ ਅਹਿਮ ਸਬੂਤ ਮਿਲੇ ਹਨ। ਇਸ ਕਾਰਨ ਈ.ਡੀ. ਕ੍ਰਿਸ਼ਨਾ ਦੇ ਪ੍ਰੋਡਕਸ਼ਨ ਵਾਰੰਟ ਲੈਣ ਲਈ ਚੰਡੀਗੜ੍ਹ ਦੇ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿੱਚ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਕ੍ਰਿਸ਼ਨਾ ਇਸ ਸਮੇਂ ਬੁੜੈਲ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਰਾਹੀਂ ਕ੍ਰਿਸ਼ਨਾ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।

ਈ.ਡੀ ਦੀ ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਹਾਲ ਹੀ ਵਿੱਚ ਇਸੇ ਮਾਮਲੇ ਵਿੱਚ ਭੁੱਲਰ ਦੀ ਜ਼ਮਾਨਤ ਪਟੀਸ਼ਨ ਉੱਤੇ ਵੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ। 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਸੀ ਅਤੇ ਕਿਹਾ ਸੀ ਕਿ ਅਹਿਮ ਗਵਾਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ‘ਤੇ ਅੱਗੇ ਵਿਚਾਰ ਕੀਤਾ ਜਾਵੇਗਾ।

ਈ.ਡੀ. ਨੇ ਭੁੱਲਰ ਦੇ ਟਿਕਾਣਿਆਂ ‘ਤੇ ਮਾਰਿਆ ਛਾਪਾ
ਅਪਰੈਲ ਵਿੱਚ, ਭੁੱਲਰ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ-ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਛਾਪੇ ਮਾਰੇ ਗਏ ਸਨ। ਚੰਡੀਗੜ੍ਹ ਦੇ ਸੈਕਟਰ 40 ਸਥਿਤ ਭੁੱਲਰ ਦੇ ਘਰ ਤੋਂ ਇਲਾਵਾ ਇਨ੍ਹਾਂ ਟਿਕਾਣਿਆਂ ਵਿੱਚ ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਸ਼ਾਮਲ ਹਨ। ਇਸ ਦੌਰਾਨ ਜਾਂਚ ਏਜੰਸੀ ਨੇ ਕਈ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲੈ ਲਏ ਸਨ। ਹੁਣ ਈ.ਡੀ ਦੀ ਜਾਂਚ ਦਾ ਅਗਲਾ ਫੋਕਸ ਕ੍ਰਿਸ਼ਨਾ ਸ਼ਾਰਦਾ ਹੈ। ਏਜੰਸੀ ਇਹ ਜਾਣਨਾ ਚਾਹੁੰਦੀ ਹੈ ਕਿ ਰਿਸ਼ਵਤ ਦੇ ਪੈਸੇ ਨਾਲ ਜੁੜੇ ਕਥਿਤ ਲੈਣ-ਦੇਣ ਅਤੇ ਇਸ ਪੈਸੇ ਦੀ ਹੋਰ ਵਰਤੋਂ ਕਿੱਥੇ ਕੀਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version