Homeਪੰਜਾਬਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ ਨਾਲ ਮਚੀ ਹੜਕੰਪ

ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਸ਼ੱਕੀ ਹਲਚਲ ਨਾਲ ਮਚੀ ਹੜਕੰਪ

ਗੁਰਦਾਸਪੁਰ : ਪਾਕਿਸਤਾਨ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਰਾਹੀਂ ਲਗਾਤਾਰ ਸ਼ੱਕੀ ਗਤੀਵਿਧੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਬੀਤੀ ਰਾਤ ਡੇਰਾ ਬਾਬਾ ਨਾਨਕ ਸਰਹੱਦੀ ਇਲਾਕੇ ਵਿੱਚ ਮੰਗੀਆਂ ਪਿੰਡ ਦੇ ਨੇੜੇ ਪਾਕਿਸਤਾਨ ਵੱਲੋਂ ਆਇਆ ਇੱਕ ਸ਼ੱਕੀ ਡਰੋਨ ਘੁੰਮਦਾ ਹੋਇਆ ਦੇਖਿਆ ਗਿਆ। ਇਸ ਤੋਂ ਬਾਅਦ ਚੌਕਸ BSF ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਡਰੋਨ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਡੇਗ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਧਰਮਕੋਟ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਰਹੱਦੀ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਦੀ ਹਲਚਲ ਦੇਖੀ ਗਈ। ਜਾਣਕਾਰੀ ਮਿਲਦਿਆਂ ਹੀ BSF ਦੀ 242 ਬਟਾਲੀਅਨ ਅਤੇ ਪੰਜਾਬ ਪੁਲਿਸ ਦੀ ਐਂਟੀ-ਡਰੋਨ ਟੀਮ ਹਰਕਤ ਵਿੱਚ ਆ ਗਈ। ਦੋਵਾਂ ਸੁਰੱਖਿਆ ਏਜੰਸੀਆਂ ਨੇ ਤੁਰੰਤ ਸਾਂਝੀ ਕਾਰਵਾਈ ਕੀਤੀ ਅਤੇ ਡਰੋਨ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ।

ਪੁਲਿਸ ਅਧਿਕਾਰੀ ਮੁਤਾਬਕ ਮੁੱਢਲੀ ਜਾਂਚ ਦੌਰਾਨ ਡਰੋਨ ਤੋਂ ਇਲਾਵਾ ਕੋਈ ਹੋਰ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਮੌਕੇ ਤੋਂ ਨਾ ਤਾਂ ਹੈਰੋਇਨ ਮਿਲੀ ਅਤੇ ਨਾ ਹੀ ਕੋਈ ਹਥਿਆਰ ਬਰਾਮਦ ਹੋਇਆ। ਹਾਲਾਂਕਿ, ਕਿਸੇ ਵੀ ਸੰਭਾਵੀ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਸਾਂਝੇ ਤੌਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਸਰਚ ਆਪ੍ਰੇਸ਼ਨ ਦੌਰਾਨ ਆਲੇ-ਦੁਆਲੇ ਦੇ ਇਲਾਕਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੋਨ ਰਾਹੀਂ ਕੋਈ ਹੋਰ ਚੀਜ਼ ਤਾਂ ਨਹੀਂ ਸੁੱਟੀ ਗਈ।

ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਫਿਲਹਾਲ ਪੁਲਿਸ ਅਤੇ BSF ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments