ਤਰਨ ਤਾਰਨ: ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਦੇ ਦੂਜੇ ਰਾਊਂਡ ਵਿਚ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ 1480 ਵੋਟਾਂ ਨਾਲ ਅੱਗੇ ਹਨ।
ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸੁਖਵਿੰਦਰ ਕੌਰ ਨੂੰ 5843 ਵੋਟਾਂ ਮਿਲੀਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਹਰਮੀਤ ਸਿੰਘ ਸੰਧੂ ਨੂੰ 4363 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ ਨੂੰ 2955 ਵੋਟਾਂ ਮਿਲੀਆਂ ਹਨ।
