Home ਦੇਸ਼ PM ਮੋਦੀ ਦੇ ਜਨਮਦਿਨ ’ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ

PM ਮੋਦੀ ਦੇ ਜਨਮਦਿਨ ’ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤਰੁਣ ਚੁੱਘ

0

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਆਗੂ ਤਰੁਣ ਚੁੱਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਅਰਦਾਸ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਤਰੱਕੀ ਦੀ ਕਾਮਨਾ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਦੇਸ਼ ਅਤੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਉਹ ਉਨ੍ਹਾਂ ਦੀ ਲੰਬੀ ਉਮਰ ਅਤੇ ‘ਵਿਕਸਿਤ ਭਾਰਤ’ ਦੇ ਸੰਕਲਪ ਦੀ ਪੂਰਤੀ ਲਈ ਅਰਦਾਸ ਕਰਨ ਆਏ ਹਨ।

ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਦੀ ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਕਈ ਸਰਕਾਰੀ ਯੋਜਨਾਵਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਕਰੋੜਾਂ ਲੋਕਾਂ ਨੂੰ ਲਾਭ ਮਿਲਿਆ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਆਇਆ ਹੈ।

ਇਸ ਦੌਰਾਨ ਤਰੁਣ ਚੁੱਘ ਨੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਵੀ ਉਠਾਇਆ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਦਿਆਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮਾਹੌਲ ਤੋਂ ਬਾਹਰ ਕੱਢ ਕੇ ਮੁੜ ਖੁਸ਼ਹਾਲ ਅਤੇ ਹਰਿਆ-ਭਰਿਆ ਸੂਬਾ ਬਣਾਉਣ ਦੀ ਲੋੜ ਹੈ।

ਉਨ੍ਹਾਂ ਅਰਦਾਸ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਖੇ ਗਏ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਫਲਤਾ ਮਿਲੇ ਅਤੇ ਦੇਸ਼ ਦੇ ਨਾਲ-ਨਾਲ ਪੰਜਾਬ ਵੀ ਵਿਕਾਸ ਦੀ ਰਾਹ ’ਤੇ ਅੱਗੇ ਵਧੇ।

NO COMMENTS

LEAVE A REPLY

Please enter your comment!
Please enter your name here

Exit mobile version