Sports News : ਭਾਰਤੀ ਟੀਮ ਇਸ ਮਹੀਨੇ ਦੇ ਅੰਤ ਵਿੱਚ ਨਿਊਜ਼ੀਲੈਂਡ ਦੌਰੇ ’ਤੇ ਜਾਵੇਗੀ। ਇਸ ਦੌਰੇ ‘ਤੇ, ਪਹਿਲਾਂ ਦੋਵਾਂ ਟੀਮਾਂ ਵਿਚਕਾਰ 5 ਮੈਚਾਂ ਦੀ ਟੀ-20 ਲੜੀ ਖੇਡੀ ਜਾਵੇਗੀ। ਜਿਸ ਦੇ ਲਈ ਬੀ.ਸੀ.ਸੀ.ਆਈ. ਦੀ ਚੋਣ ਕਮੇਟੀ ਨੇ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਟੀ-20 ਟੀਮ ਵਿੱਚ ਵੈਭਵ ਸੂਰਿਆਵੰਸ਼ੀ ਨੂੰ ਟੀ-20 ਟੀਮ ਵਿੱਚ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਲਗਭਗ 4 ਸਾਲਾਂ ਬਾਅਦ ਟੀਮ ਇੰਡੀਆ ਵਿੱਚ ਵਾਪਸੀ ਕਰ ਚੁੱਕੇ ਹਨ।
ਨਿਊਜ਼ੀਲੈਂਡ ਦੇ ਖ਼ਿਲਾਫ਼ ਟੀ-20 ਸੀਰੀਜ਼ ਵਿੱਚ ਸ਼੍ਰੇਅਸ ਅਈਅਰ ਟੀਮ ਇੰਡੀਆ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਸੀਰੀਜ਼ 22 ਅਕਤੂਬਰ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਕ੍ਰਾਈਸਟਚਰਚ ਵਿੱਚ ਖੇਡਿਆ ਜਾਵੇਗਾ। ਭੁਵਨੇਸ਼ਵਰ ਕੁਮਾਰ ਨੂੰ ਹਾਲ ਹੀ ਵਿੱਚ ਹਾਂਗਕਾਂਗ ਸਿਕਸ ਟੂਰਨਾਮੈਂਟ ਲਈ ਭਾਰਤ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ।
ਭੁਵਨੇਸ਼ਵਰ ਕੁਮਾਰ ਨੇ 2022 ਵਿੱਚ ਖੇਡਿਆ ਸੀ ਆਖਰੀ ਟੀ20 ਮੈਚ
ਭੁਵਨੇਸ਼ਵਰ ਕੁਮਾਰ ਨੇ ਭਾਰਤੀ ਟੀਮ ਦੇ ਲਈ ਆਪਣਾ ਆਖਰੀ ਟੀ-20 ਮੈਚ ਸਾਲ 2022 ਵਿੱਚ ਖੇਡਿਆ ਸੀ ਅਤੇ ਉਦੋਂ ਤੋਂ ਉਹ ਟੀਮ ਤੋਂ ਬਾਹਰ ਚੱਲ ਰਹੇ ਸਨ। ਹਾਲਾਂਕਿ, ਉਸਨੇ ਹਾਲ ਹੀ ਵਿੱਚ ਘਰੇਲੂ ਮੈਚਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਾਲ ਆਰ.ਸੀ.ਬੀ ਨੂੰ ਆਈ.ਪੀ.ਐੱਲ ਦਾ ਖਿਤਾਬ ਜਿੱਤਣ ਵਿੱਚ ਵੀ ਉਨ੍ਹਾਂ ਦਾ ਵੱਡਾ ਹੱਥ ਰਿਹਾ। ਉਨ੍ਹਾਂ ਦੇ ਇਸ ਸ਼ਾਨਦਾਰ ਖੇਡ ਨੂੰ ਦੇਖਦੇ ਹੋਏ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਉਸਨੂੰ ਇੱਕ ਵਾਰ ਫਿਰ ਭਾਰਤੀ ਟੀਮ ਵਿੱਚ ਵਾਪਸੀ ਦਾ ਇਹ ਵਧੀਆ ਮੌਕਾ ਦਿੱਤਾ ਹੈ।
ਬਿਸ਼ਨੋਈ ਨੂੰ ਕੀਤਾ ਗਿਆ ਟੀਮ ਤੋਂ ਬਾਹਰ
ਸਪਿਨਰ ਰਵੀ ਬਿਸ਼ਨੋਈ ਨੂੰ ਬਾਹਰ ਕਰ ਦਿੱਤਾ ਗਿਆ ਹੈ। ਬਿਸ਼ਨੋਈ ਏਸ਼ੀਆਈ ਖੇਡਾਂ 2026 ਵਿੱਚ ਪਾਕਿਸਤਾਨ ਦੇ ਖਿਲਾਫ ਖੇਡੇ ਗਏ ਗੋਲਡ ਮੈਡਲ ਮੈਚ ਵਿੱਚ ਇੱਕ ਵੀ ਵਿਕੇਟ ਹਾਸਲ ਨਹੀਂ ਕਰ ਸਕਦੇ ਸਨ। ਉਨ੍ਹਾਂ ਦੀ ਜਗ੍ਹਾ ਸਪਿਨਰ ਵਰੁਣ ਚੱਕਰਵਰਤੀ ਨੂੰ ਟੀਮ ਵਿੱਚ ਜਗ੍ਹਾ ਮਿਲੀ ਹੈ, ਜੋ ਸੱਟ ਕਾਰਨ ਵੈਸਟਇੰਡੀਜ਼ ਖ਼ਿਲਾਫ਼ ਚੱਲ ਰਹੀ ਲੜੀ ਤੋਂ ਬਾਹਰ ਹਨ। ਸੱਟ ਤੋਂ ਠੀਕ ਹੋਣ ਤੋਂ ਬਾਅਦ ਟੀਮ ਵਿੱਚ ਵਾਪਸੀ ਕਰ ਚੁੱਕਾ ਹੈ।
ਨਿਊਜ਼ੀਲੈਂਡ ਦੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਟੀਮ
ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ, ਤਿਲਕ ਵਰਮਾ, ਅਕਸ਼ਰ ਪਟੇਲ, ਸ਼ਿਵਮ ਦੂਬੇ, ਨਿਤੀਸ਼ ਰੈੱਡੀ, ਨਮਨ ਧੀਰ, ਪ੍ਰਿੰਸ ਯਾਦਵ, ਮਯੰਕ ਯਾਦਵ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਵਰੁਣ ਚੱਕਰਵਰਤੀ, ਕੁਲਦੀਪ ਯਾਦਵ
ਭਾਰਤ ਏ ਟੀਮ ਦਾ ਹੋਇਆ ਐਲਾਨ
ਇਸ ਦੇ ਨਾਲ ਹੀ ਚੋਣ ਕਮੇਟੀ ਨੇ ਨਿਊਜ਼ੀਲੈਂਡ ਦੌਰੇ ਲਈ ਇੰਡੀਆ ਏ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਵਿੱਚ, ਟੀਮ ਇੰਡੀਆ ਦੀ ਕਪਤਾਨੀ ਧਰੁਵ ਜੁਰੇਲ ਨੂੰ ਸੌਂਪੀ ਗਈ ਹੈ। ਇਸ ਟੀਮ ਵਿੱਚ ਯਸ਼ਸਵੀ ਜੈਸਵਾਲ, ਰਿਸ਼ਭ ਪੰਤ ਅਤੇ ਮਾਨਵ ਸੁਥਾਰ ਵਰਗੇ ਖਿਡਾਰੀ ਸ਼ਾਮਲ ਹਨ। ਹਾਲਾਂਕਿ, ਪੰਤ ਦੀ ਚੋਣ ਫਿਟਨੈਸ ਦੇ ਅਧੀਨ ਹੈ।
ਭਾਰਤ ‘ਏ’ ਟੀਮ: ਧਰੁਵ ਜੁਰੇਲ (ਕਪਤਾਨ/ਵਿਕਟਕੀਪਰ), ਯਸ਼ਸਵੀ ਜੈਸਵਾਲ, ਕੇਐੱਲ ਰਾਹੁਲ, ਦੇਵਦੱਤ ਪਡਿਕਲ, ਰਵੀਚੰਦਰਨ ਸਮਰਨ, ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਆਕਿਬ ਨਬੀ, ਆਕਾਸ਼ ਦੀਪ, ਅੰਸ਼ੁਲ ਕੰਬੋਜ, ਮਾਨਵ ਸੁਥਾਰ, ਮੁਕੇਸ਼ ਚੋਧਰੀ, ਸਾਈ ਸੁਦਰਸ਼ਨ, ਯਸ਼ ਰਾਠੌੜ ਅਤੇ ਮੁਕੇਸ਼ ਕੁਮਾਰ।
