HomePunjabਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ

ਬਰਨਾਲਾ: ਬਰਨਾਲਾ (Barnala) ਦੀ ਤਹਿਸੀਲ ਤਪਾ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਤਿੰਨ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਰਹਿਣ ਵਾਲੇ 3 ਵਿਦਿਆਰਥੀ ਤਪਾ ਮੰਡੀ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਮੋਟਰਸਾਈਕਲ ’ਤੇ ਪਿੰਡ ਘੁੰਨਸ ਜਾ ਰਹੇ ਸਨ। ਇਸ ਦੌਰਾਨ ਅਚਾਨਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਵਿਦਿਆਰਥੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਤਪਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਵਿਦਿਆਰਥੀ ਨੂੰ ਬਠਿੰਡਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਦਾ ਇਲਾਜ ਚੱਲ ਰਿਹਾ ਹੈ। ਪਿੰਡ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨਾਂ ਵਿੱਚ ਪਿੰਡ ਘੁੰਨਸ ਦੇ ਦੋ ਅੰਮ੍ਰਿਤਧਾਰੀ ਵਿਦਿਆਰਥੀ ਅਤੇ ਇੱਕ ਵਿਦਿਆਰਥੀ ਤਹਿਸੀਲ ਤਪਾ ਦਾ ਰਹਿਣ ਵਾਲਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments