HomePunjabਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਬਟਾਲਾ : ਬਟਾਲਾ (Batala) ਨੇੜਲੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ (Amritsar-Pathankot National Highway) ‘ਤੇ ਇਕ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਹੋਏ ਭਿਆਨਕ ਹਾਦਸੇ ‘ਚ ਗੱਡੀ ‘ਚ ਸਵਾਰ 4 ‘ਚੋਂ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਉਕਤ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨ ਧਾਰੀਵਾਲ ਸ਼ਹਿਰ ਦਾ ਰਹਿਣ ਵਾਲਾ ਜਾ ਰਿਹਾ ਹੈ। ਇਸ ਘਟਨਾ ਕਾਰਨ ਧਾਰੀਵਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ। ਜ਼ਖਮੀ ਨੌਜਵਾਨ ਨੂੰ ਵੀ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments