Home ਯੂਪੀ ਖ਼ਬਰਾਂ ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਵਾਪਰਿਆ ਭਿਆਨਕ ਹਾਦਸਾ, 3 ਸ਼ਰਧਾਲੂਆਂ ਦੀ ਹੋਈ...

ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਵਾਪਰਿਆ ਭਿਆਨਕ ਹਾਦਸਾ, 3 ਸ਼ਰਧਾਲੂਆਂ ਦੀ ਹੋਈ ਮੌਤ

0

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਅੱਜ ਸਵੇਰੇ 5 ਵਜੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਅਯੁੱਧਿਆ ਦਰਸ਼ਨ ਲਈ ਆ ਰਹੇ ਸ਼ਰਧਾਲੂਆਂ ਦੀ ਬੋਲੈਰੋ ਗੱਡੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 11 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ।

ਰੀਵਾ ਤੋਂ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਆ ਰਹੇ ਸਨ ਸ਼ਰਧਾਲੂ    

ਮੱਧ ਪ੍ਰਦੇਸ਼ ਦੇ ਰੇਵਾ ਤੋਂ ਇਹ ਸ਼ਰਧਾਲੂ ਬੋਲੈਰੋ ਗੱਡੀ ਵਿੱਚ ਸਵਾਰ ਹੋਕੇ ਅਯੁੱਧਿਆ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਜਾ ਰਹੇ ਸਨ। ਅੱਜ ਸਵੇਰੇ 5 ਵਜੇ ਉਨ੍ਹਾਂ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਥਾਣਾ ਪੁਰਕਾਲੰਦਰ ਦੇ ਕਲਿਆਣ ਭਦਰਸਾ ਪਿੰਡ ਨੇੜੇ ਪ੍ਰਯਾਗਰਾਜ ਹਾਈਵੇਅ ‘ਤੇ ਬੋਲੈਰੋ ਗੱਡੀ ਇੱਕ ਟਰੈਕਟਰ ਟਰਾਲੀ ਨਾਲ ਟਕਰਾ ਗਈ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਦੋਵਾਂ ਗੱਡੀਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਸ਼ਰਧਾਲੂਆਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ

ਇਸ ਤੋਂ ਪਹਿਲਾਂ, 6 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਵਿੱਚ ਵੀ ਇੱਕ ਵੱਡਾ ਹਾਦਸਾ ਹੋਇਆ ਸੀ। ਰਾਮਲਾਲਾ ਦੇ ਦਰਸ਼ਨ ਕਰਕੇ ਪਰਤ ਰਹੀ ਤੀਰਥ ਯਾਤਰੀਆਂ ਦੀ ਬੱਸ ਨੂੰ ਸ਼ਨੀਵਾਰ ਤੜਕੇ 4 ਵਜੇ ਕੂਰੇਭਾਰ ਥਾਣਾ ਖੇਤਰ ਵਿੱਚ ਅਯੁੱਧਿਆ-ਪ੍ਰਯਾਗਰਾਜ ਰਾਜਮਾਰਗ ‘ਤੇ ਕੂਰੇਭਾਰ ਚੌਰਾਹੇ ਦੇ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਇੱਕ ਔਰਤ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਬੱਸ ਵਿੱਚ ਲਗਭਗ 40 ਸ਼ਰਧਾਲੂ ਸਵਾਰ ਸਨ ਜੋ ਮਹਾਰਾਸ਼ਟਰ ਦੇ ਜਲਗਾਂਵ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਇਹ ਸਾਰੇ ਸ਼ਰਧਾਲੂ ਅਯੁੱਧਿਆ ‘ਚ ਭਗਵਾਨ ਰਾਮਲਲਾ ਦੇ ਦਰਸ਼ਨ ਕਰਕੇ ਪ੍ਰਯਾਗਰਾਜ ਜਾ ਰਹੇ ਸਨ।

NO COMMENTS

LEAVE A REPLY

Please enter your comment!
Please enter your name here

Exit mobile version