Home ਪੰਜਾਬ ਫਗਵਾੜਾ ‘ਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ 

ਫਗਵਾੜਾ ‘ਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ 

0

ਜਲੰਧਰ: ਫਗਵਾੜਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 5 ਯਾਤਰੀਆਂ ਸਮੇਤ ਕੁੱਲ 6 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਬੀਤੀ ਸ਼ਾਮ ਨੂੰ ਵਾਪਰਿਆ। ਇਹ ਰੋਡਵੇਜ਼ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ ਸੀ।

ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾਣ ਲਈ ਬੱਸ ਪਕੜੀ ਸੀ। ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਬੱਸ ਅਚਾਨਕ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਨਹੀਂ ਸੀ, ਪਰ ਡਰਾਈਵਰ ਨੂੰ ਨੀਂਦ ਆਉਣ ਕਾਰਨ ਹਾਦਸਾ ਵਾਪਰਿਆ।

NO COMMENTS

LEAVE A REPLY

Please enter your comment!
Please enter your name here

Exit mobile version