HomePunjabਭਿਆਨਕ ਹਾਦਸੇ ਨੇ ਜੁੜਵਾ ਭਰਾਵਾਂ ਦੀ ਤੋੜੀ ਜੋੜੀ, ਇੱਕ ਦੀ ਮੌਤ, ਇੱਕ...

ਭਿਆਨਕ ਹਾਦਸੇ ਨੇ ਜੁੜਵਾ ਭਰਾਵਾਂ ਦੀ ਤੋੜੀ ਜੋੜੀ, ਇੱਕ ਦੀ ਮੌਤ, ਇੱਕ ਜ਼ਖਮੀ

ਸੁਨਾਮ : ਸੁਨਾਮ ਚੀਮਾ ਰੋਡ (Sunam Cheema Road) ’ਤੇ ਕਾਰ ਨਾਲ ਮੋਟਰਸਾਈਕਲ ਸਵਾਰ ਦੋ ਜੁੜਵਾ ਭਰਾਵਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਹਫੜਾ-ਦਫੜੀ ਮਚ ਗਈ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਸਤਨਾਮ ਸਿੰਘ ਅਤੇ ਗੁਰਦੀਪ ਸਿੰਘ ਜੋ ਕਿ ਜੌੜੇ ਭਰਾ ਹਨ ਅਤੇ ਤੋਲਾਵਾਲ ਦੇ ਰਹਿਣ ਵਾਲੇ ਹਨ। ਉਹ ਤੋਲਾਵਾਲ ਤੋਂ ਸੁਨਾਮ ਵੱਲ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦਾ ਹਾਦਸਾ ਹੋ ਗਿਆ, ਜਿਸ ਵਿੱਚ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਸਤਨਾਮ ਸਿੰਘ ਜ਼ਖ਼ਮੀ ਹੋ ਗਿਆ। ਇਸ ਸਬੰਧੀ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments