Home ਦੇਸ਼ ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਹਾਦਸਾ

ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ’ਚ ਵਾਪਰਿਆ ਭਿਆਨਕ ਹਾਦਸਾ

0

ਝਾਰਖੰਡ : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਮਹੂਆਦੰਡ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀ ਓਰਸਾ ਘਾਟੀ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ, ਫਿਲਹਾਲ ਜਾਂਚ ਦਾ ਕੰਮ ਜਾਰੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਮਹੂਆਦੰਡ ਪੁਲਿਸ ਸਟੇਸ਼ਨ ਦੇ ਇੰਚਾਰਜ ਮਨੋਜ ਕੁਮਾਰ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਪੂਰੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀਆਂ ਦੀ ਸਹਾਇਤਾ ਦੇ ਲਈ ਤੁਰੰਤ ਐਂਬੂਲੈਂਸਾਂ ਰਵਾਨਾ ਕੀਤੀ ਗਈ, ਜਿਸ ਦੇ ਜਰੀਏ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਹਸਪਤਾਲ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਮਹੂਆਦੰਡ ਦਾ ਸਰਕਾਰੀ ਹਸਪਤਾਲ ਜ਼ਖਮੀਆਂ ਨਾਲ ਭਰ ਗਿਆ ਹੈ। ਮੁੱਢਲੇ ਇਲਾਜ ਦੇ ਨਾਲ-ਨਾਲ, ਗੰਭੀਰ ਰੂਪ ਵਿੱਚ ਜ਼ਖਮੀ ਯਾਤਰੀਆਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਬੱਸ ਵਿੱਚ ਸਵਾਰ ਯਾਤਰੀ ਛੱਤੀਸਗੜ੍ਹ ਦੇ ਬਲਰਾਮਪੁਰ ਤੋਂ ਲੋਧ ਫਾਲਸ ਘੁੰਮਣ ਜਾ ਰਹੇ ਸਨ। ਓਰਸਾ ਘਾਟੀ ਵਿੱਚ ਬੱਸ ਪਲਟ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ, ਜਦੋਂ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version