ਅੰਮ੍ਰਿਤਸਰ : ਅੰਮ੍ਰਿਤਸਰ ਡਿਪੂ ਨੰਬਰ-2 ਦੀ ਬੱਸ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਆ ਰਹੀ ਸੀ ਅਤੇ ਰਸਤੇ ਵਿੱਚ ਫਗਵਾੜਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਜਦੋਂ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਹਾਈਵੇਅ ‘ਤੇ ਜਾ ਰਹੀ ਸੀ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਬੱਸ ਫਗਵਾੜਾ ਨੇੜੇ ਇੱਕ ਟਿੱਪਰ ਨਾਲ ਟਕਰਾ ਗਈ, ਜਿਸ ਕਾਰਨ ਜ਼ਖਮੀ ਡਰਾਈਵਰ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਕੰਡਕਟਰ ਅਜੇ ਵੀ ਹਸਪਤਾਲ ਵਿੱਚ ਦਾਖਲ ਹੈ। ਇਸ ਹਾਦਸੇ ਵਿੱਚ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਸਮੇਂ ਬੱਸ ਵਿੱਚ ਲਗਭਗ 8 ਤੋਂ 10 ਯਾਤਰੀ ਮੌਜੂਦ ਸਨ।











