Homeਪੰਜਾਬਬਠਿੰਡਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਤੇ...

ਬਠਿੰਡਾ ‘ਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਤੇ ਪੁਲਿਸ ਵਿਚਕਾਰ ਭਿਆਨਕ ਝੜਪ

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੱਦੇ ‘ਤੇ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਭਿਆਨਕ ਝੜਪ ਹੋ ਗਈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਦੇ ਦੌਰਾਨ ਜਿਓਂਦ ਪਿੰਡ ਦੇ ਨੇੜੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ , ਜਦੋਂ ਦੋਨਾਂ ਪੱਖਾਂ ਦੇ ਵਿਚਕਾਰ ਹੋ ਗਈ । ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਐਸ.ਐਸ.ਪੀ. ਅਨੁਸਾਰ, ਪੁਲਿਸ ਸਥਿਤੀ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਹਾਈਵੇਅ ਨਾਕਾਬੰਦੀ, ਟ੍ਰੈਫਿਕ ਡਾਇਵਰਸ਼ਨ
ਇਸ ਕਾਰਵਾਈ ਦੇ ਵਿਰੋਧ ਵਿੱਚ, ਕਿਸਾਨਾਂ ਨੇ ਰਾਮਪੁਰਾ ਫੂਲ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਦਿੱਤਾ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪੁਲਿਸ ਨੇ ਆਵਾਜਾਈ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਮੋੜ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪਾਂ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਪਟਿਆਲਾ ਦੇ ਸਮਾਣਾ ਪਿੰਡ ਅਤੇ ਸੰਗਰੂਰ ਦੇ ਸ਼ੇਰ ਪਿੰਡ ਵਿੱਚ ਵੀ ਹੋਈਆਂ, ਜਿਸ ਤੋਂ ਬਾਅਦ ਕਈ ਹੋਰ ਕਿਸਾਨਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਕਿਸਾਨ ਅੰਦੋਲਨ ਦੀ ਮੁੱਖ ਮੰਗ ਉਨ੍ਹਾਂ ਦੇ ਦੋ ਸਾਥੀਆਂ, ਬਲਦੇਵ ਸਿੰਘ (ਪਿੰਡ ਚਾਓਕੇ) ਅਤੇ ਸ਼ਗਨਦੀਪ ਸਿੰਘ (ਪਿੰਡ ਜੀਉਂਦ) ਦੀ ਤੁਰੰਤ ਰਿਹਾਈ ਹੈ, ਜੋ ਪਿਛਲੇ ਨੌਂ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੌਰਾਨ, ਪੁਲਿਸ ਪ੍ਰਸ਼ਾਸਨ ਨੇ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਇਲਾਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments