ਕਰਨਾਲ : ਇੰਦਰੀ ਕੋਰਟ ਦੇ ਸਾਹਮਣੇ ਅੱਜ , ਵੀਰਵਾਰ ਨੂੰ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਟੈਂਪੂ ਵਿਚਕਾਰ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਟੈਂਪੂ ਚਾਲਕ ਅਤੇ ਉਸ ਵਿੱਚ ਮੌਜੂਦ ਗਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਟੱਕਰ ਦੀ ਭਿਆਨਕ ਤਸਵੀਰ ਸਾਫ਼ ਦਿਖਾਈ ਦੇ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਗੁੜ੍ਹਾ ਨਿਵਾਸੀ ਰਵਿੰਦਰ ਆਪਣੇ ਟੈਂਪੂ ਵਿੱਚ ਪਾਲ ਕਾਲੋਨੀ ਤੋਂ ਗਾਂ ਨੂੰ ਲੈ ਕੇ ਨਗਲਾ ਰੋਡਾਂ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਇੰਦਰੀ ਕੋਰਟ ਦੇ ਸਾਹਮਣੇ ਪਹੁੰਚਿਆ, ਉਸੇ ਦੌਰਾਨ ਕਰਨਾਲ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਟੈਂਪੂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਂਪੂ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।
ਜਾਂਚ ਅਧਿਕਾਰੀ ਸੁਮਿਤ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਗੁੜ੍ਹਾ ਨਿਵਾਸੀ ਟੈਂਪੂ ਚਾਲਕ ਰਵਿੰਦਰ ਅਤੇ ਟੈਂਪੂ ਵਿੱਚ ਮੌਜੂਦ ਗਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਰੋਡਵੇਜ਼ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਵੀ ਹਾਦਸੇ ਦੇ ਹਾਲਾਤਾਂ ਦੀ ਜਾਂਚ ਕਰ ਰਹੀ ਹੈ।
