Homeਰਾਜਸਥਾਨਜੋਧਪੁਰ 'ਚ ਟ੍ਰੇਲਰ ਤੇ ਟੈਂਪੂ ਦੀ ਭਿਆਨਕ ਟੱਕਰ, 6 ਦੀ ਮੌਤ, 14...

ਜੋਧਪੁਰ ‘ਚ ਟ੍ਰੇਲਰ ਤੇ ਟੈਂਪੂ ਦੀ ਭਿਆਨਕ ਟੱਕਰ, 6 ਦੀ ਮੌਤ, 14 ਜ਼ਖਮੀ

ਰਾਜਸਥਾਨ: ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਸੋਗ ਵਿੱਚ ਡੁੱਬਾ ਦਿੱਤਾ। ਕੁਝ ਦਿਨ ਪਹਿਲਾਂ ਹੀ ਜ਼ਿਲ੍ਹੇ ਵਿੱਚ ਇੱਕ ਬੱਸ ਵਿੱਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਨੇ ਫਿਰ ਸੜਕ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਹਾਦਸੇ ਵਿੱਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਅੱਠ ਤੋਂ ਵੱਧ ਹੋਰ ਗੰਭੀਰ ਜ਼ਖਮੀ ਹੋ ਗਏ ਹਨ।

ਇਹ ਘਟਨਾ ਬਾਲੇਸਰ ਥਾਣਾ ਖੇਤਰ ਵਿੱਚ ਐਨ.ਐਚ.-125 ‘ਤੇ ਖਾਰੀ ਬੇਰੀ ਨੇੜੇ ਵਾਪਰੀ। ਪੁਲਿਸ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਪੋ ਟਰੈਵਲਰ ਵਿੱਚ ਗੁਜਰਾਤ ਦੇ ਰਹਿਣ ਵਾਲੇ ਇੱਕ ਦਰਜਨ ਸ਼ਰਧਾਲੂ ਸਵਾਰ ਸਨ , ਜੋ ਰਾਮਦੇਵਰਾ ਬਾਬਾ ਦੇ ਦਰਸ਼ਨਾਂ ਦੇ ਲਈ ਜਾ ਰਹੇ ਸਨ । ਇਸ ਦੌਰਾਨ ਉਲਟੀ ਦਿਸ਼ਾ ਤੋਂ ਆ ਰਿਹਾ ਤੇਜ਼ ਰਫ਼ਤਾਰ ਟਰੈਵਲਰ ਟੈਂਪੋ ਨਾਲ ਟਕਰਾ ਗਿਆ । ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਂਪੋ ਦੇ ਪਰਖੱਚੇ ਉੱਡ ਗਏ ਅਤੇ ਵਾਹਬ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਟੈਂਪੋ ਦੀ ਅਗਲੀ ਸੀਟ ‘ਤੇ ਬੈਠੇ ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਜ਼ਖਮੀਆਂ ਵਿੱਚੋਂ ਅੱਧਾ ਦਰਜਨ ਦੇ ਕਰੀਬ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਤੁਰੰਤ ਬਾਅਦ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਏ। ਬਾਲੇਸਰ ਪੁਲਿਸ ਅਤੇ ਸਥਾਨਕ ਨਿਵਾਸੀਆਂ ਨੇ ਜ਼ਖਮੀਆਂ ਨੂੰ ਬਾਲੇਸਰ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ, ਕਈਆਂ ਨੂੰ ਜੋਧਪੁਰ ਦੇ ਐਮ.ਡੀ.ਐਮ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਕਾਰਨ ਐਨ.ਐਚ.-125 ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਪੁਲਿਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਹਟਾਉਣ ਵਿੱਚ ਕਾਫ਼ੀ ਸਮਾਂ ਅਤੇ ਮਿਹਨਤ ਲਗਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments