Home ਪੰਜਾਬ ਵਰਨਾ ਕਾਰ ਤੇ ਸਪਲੈਂਡਰ ਮੋਟਰਸਾਇਕਲ ਦੀ ਭਿਆਨਕ ਟੱਕਰ

ਵਰਨਾ ਕਾਰ ਤੇ ਸਪਲੈਂਡਰ ਮੋਟਰਸਾਇਕਲ ਦੀ ਭਿਆਨਕ ਟੱਕਰ

0

ਗੁਰਦਾਸਪੁਰ: ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਨਾਲ ਵੱਡਾ ਹਾਦਸਾ ਵਾਪਰ ਗਿਆ । ਰਿਪੋਰਟਾਂ ਅਨੁਸਾਰ ਗੁਰਦਾਸਪੁਰ ਦੇ ਜੇਲ੍ਹ ਰੋਡ ‘ਤੇ ਹਲਕਾ ਦੀਨਾਨਗਰ ਦੇ ਪਿੰਡ ਅਬੁਲਖੈਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਇੱਕ ਵਰਨਾ ਕਾਰ ਅਤੇ ਸਪਲੈਂਡਰ ਮੋਟਰਸਾਇਕਲ ਦੀ ਟੱਕਰ ਹੋ ਗਈ । ਇਸ ਦੌਰਾਨ ਮੋਟਰਸਾਇਕਲ ਪੂਰੀ ਤਰ੍ਹਾਂ ਤਬਾਹ ਹੋ ਗਈ ਜਦੋਂ ਕਿ ਵਰਨਾ ਕਾਰ ਦੇ ਦੋਵੇਂ ਏਅਰਬੈਗ ਖੁੱਲ੍ਹ ਗਏ ।

ਆਹਮੋ-ਸਾਹਮਣੇ ਹੋਈ ਇਸ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ। ਆਲੇ-ਦੁਆਲੇ ਦੇ ਸਥਾਨਕ ਨਿਵਾਸੀਆਂ ਨੇ ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ। ਦੋਵੇਂ ਜ਼ਖਮੀ ਵਿਅਕਤੀ ਅਬੁਲਖੈਰ ਪਿੰਡ ਦੇ ਰਹਿਣ ਵਾਲੇ ਹਨ, ਜਦੋਂ ਕਿ ਕਾਰ ਚਾਲਕ ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਗੱਡੀ ਛੱਡ ਕੇ ਭੱਜ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ, ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version