Home ਪੰਜਾਬ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਤਿੰਨ ਵਾਹਨਾਂ ਦੀ ਭਿਆਨਕ ਟੱਕਰ , ਦੋ ਗੰਭੀਰ...

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਤਿੰਨ ਵਾਹਨਾਂ ਦੀ ਭਿਆਨਕ ਟੱਕਰ , ਦੋ ਗੰਭੀਰ ਜ਼ਖਮੀ

0

ਜਲੰਧਰ: ਜਲੰਧਰ ਦੇ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸੜਕ ਹਾਦਸੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਦਿਹਾਤੀ ਖੇਤਰ ਦੇ ਮਕਸੂਦਾਂ ਥਾਣੇ ਦੇ ਅਧਿਕਾਰ ਖੇਤਰ ਵਿੱਚ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਅੱਡਾ ਨੂਰਪੁਰ ਵਿਖੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਰਾਹਗੀਰਾਂ ਨੇ ਇਸ ਸਬੰਧੀ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਮਕਸੂਦਾਂ ਥਾਣੇ ਦੇ ਏ.ਐਸ.ਆਈ. ਕੇਵਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

NO COMMENTS

LEAVE A REPLY

Please enter your comment!
Please enter your name here

Exit mobile version