Homeਦੇਸ਼ਲਖਨਊ ਦੇ PGI ਹਸਪਤਾਲ 'ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਮੌਤ

ਲਖਨਊ ਦੇ PGI ਹਸਪਤਾਲ ‘ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਮੌਤ

ਲਖਨਊ : ਉੱਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਦੇ ਪੀ.ਜੀ.ਆਈ ਹਸਪਤਾਲ (PGI hospital) ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਇਕ ਬੱਚੇ ਸਮੇਤ 2 ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਕਰਮਚਾਰੀ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਝੁਲਸ ਗਏ। ਅੱਗ ਲੱਗਣ ਕਾਰਨ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੈਂਟੀਲੇਟਰ ਫਟਣ ਕਾਰਨ ਅੱਗ ਲੱਗੀ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐਸ.ਜੀ ਪੀ.ਜੀ.ਆਈ ਵਿੱਚ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ। ਹਸਪਤਾਲ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ। ਦੋਸ਼ੀਆਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਮ੍ਰਿਤਕ ਔਰਤ ਦੇ ਪਰਿਵਾਰ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments