Home ਪੰਜਾਬ ਕਪੂਰਥਲਾ ਜ਼ਿਲ੍ਹੇ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ

ਕਪੂਰਥਲਾ ਜ਼ਿਲ੍ਹੇ ਦੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ

0

ਕਪੂਰਥਲਾ : ਜ਼ਿਲ੍ਹੇ ਦੇ ਹਲਕਾ ਭੁਲੱਥ ਦੇ ਅਧੀਨ ਆਉਂਦੇ ਰਾਏਪੁਰ ਪੀਰ ਬਖ਼ਸ਼ਵਾਲਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਟਾਂਡੀ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਸਵਿਫਟ ਕਾਰ ਟਾਊਨ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਦੋਂਕਿ ਬੁਲੇਟ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਰਾਏਪੁਰ ਪੀਰ ਬਖ਼ਸ਼ਵਾਲਾ ਵੱਲੋਂ ਆ ਰਿਹਾ ਸੀ।

ਦੋਵੇਂ ਵਾਹਨਾਂ ਦੇ ਵਿਚਕਾਰ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋਈ, ਜਿਸ ਦੇ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਨਜ਼ਦੀਕੀ ਬੇਗੋਵਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਟਾਂਡੀ ਪਿੰਡ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਸ ਸਬੰਧੀ ਵਿੱਚ ਥਾਣਾ ਇੰਚਾਰਜ ਐਸ.ਐਚ.ਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰੇਗੀ। ਪੁਲਿਸ ਦੁਆਰਾ ਫਰਾਰ ਕਾਰ ਚਾਲਕ ਦੀ ਭਾਲ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version