Home ਸੰਸਾਰ ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ, 34 ਲੋਕ...

ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ, 34 ਲੋਕ ਜ਼ਖ਼ਮੀ

0

ਨੇਪਾਲ : ਨੇਪਾਲ ਦੇ ਬੈਤਾਡੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਜਿੱਥੇ ਯਾਤਰੀਆਂ ਨਾਲ ਭਰੀ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ 200 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ ਘਟਨਾ ਸਥਾਨ ‘ਤੇ ਵਿਆਪਕ ਦਹਿਸ਼ਤ ਫੈਲ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ 34 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਦੇ ਅਨੁਸਾਰ, ਨੇਪਾਲ ਦੇ ਦੂਰ ਪੱਛਮੀ ਖੇਤਰ ਦੇ ਬੈਤਾਡੀ ਜ਼ਿਲ੍ਹੇ ਵਿੱਚ ਇਹ ਹਾਦਸਾ ਬੀਤੀ ਰਾਤ ਨੂੰ ਵਾਪਰਿਆ, ਇਹ ਜ਼ਿਲ੍ਹਾਂ ਭਾਰਤ ਦੇ ਉੱਤਰਾਖੰਡ ਰਾਜ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦਾ ਹੈ। ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ ਬੱਸ ਪਹਾੜੀ ਮਾਰਗ ਤੋਂ ਗੁਜਰ ਰਿਹਾ ਸੀ ਅਤੇ ਡਰਾਈਵਰ ਨੇ ਅਚਾਨਕ ਆਪਣਾ ਕੰਟਰੋਲ ਗੁਆ ਦਿੱਤਾ।

ਬੱਸ ਸੜਕ ਤੋਂ ਫਿਸਲ ਕੇ 200 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਬਸ ਪੂਰੀ ਤਰ੍ਹਾਂ ਤਬਾਹ ਹੋ ਗਈ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਵਿਆਪਕ ਦਹਿਸ਼ਤ ਫੈਲ ਗਈ। ਜਿਵੇਂ ਹੀ ਸਥਾਨਕ ਲੋਕਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਅਤੇ ਪ੍ਰਸ਼ਾਸਨ ਨੂੰ ਵੀ ਸੂਚਿਤ ਦਿੱਤੀ  ਗਈ।

ਰਾਤ ਦੇ ਹਨੇਰੇ ਅਤੇ ਔਖੇ ਪਹਾੜੀ ਇਲਾਕੇ ਕਾਰਨ ਬਚਾਅ ਕਾਰਜ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬਚਾਅ ਟੀਮਾਂ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਖਾਈ ਵਿੱਚੋਂ ਬਾਹਰ ਕੱਢਿਆ। ਹੁਣ ਤੱਕ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 34 ਲੋਕ ਜ਼ਖ਼ਮੀ ਦੱਸੇ ਜਾ ਗਏ ਹਨ।

ਜ਼ਖਮੀਆਂ ਨੂੰ ਇਲਾਜ ਲਈ ਬੈਤਾਡੀ ਅਤੇ ਦਦੇਲਧੁਰਾ ਜ਼ਿਲ੍ਹਿਆਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨਾਲ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਵੱਧ ਗਈ ਹੈ। ਸਥਾਨਕ ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਸ਼ੁਰੂਆਤੀ ਕਾਰਨ ਤੇਜ਼ ਰਫ਼ਤਾਰ, ਸੜਕ ਦੀ ਮਾੜੀ ਹਾਲਤ ਅਤੇ ਹਨੇਰਾ ਮੰਨਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version