Homeਪੰਜਾਬਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ ਭਿਆਨਕ ਸੜਕਾ ਹਾਦਸਾ, 1 ਵਿਅਕਤੀ ਦੀ ਮੌਤ

ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਸੜਕਾ ਹਾਦਸਾ, 1 ਵਿਅਕਤੀ ਦੀ ਮੌਤ

ਤਰਨਤਾਰਨ : ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਉਸਮਾ ਟੋਲ ਪਲਾਜ਼ਾ ਨੇੜੇ ਬਿਆਸ ਜਾ ਰਹੀ ਇੱਕ ਕਾਰ ਇੱਕ ਅਵਾਰਾ ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਸੇਵਾਦਾਰ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਨੂੰ ਲੈ ਕੇ ਮੌਕੇ ’ਤੇ ਪਹੁੰਚੀ ਸਰਹਾਲੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਬੋਹਰ ਨਿਵਾਸੀ ਰਾਜ ਕੁਮਾਰ ਬੱਤਰਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਬਿਆਸ ਡੇਰੇ ਵਿੱਚ ਅਕਾਊਂਟ ਡਿਪਾਰਟਮੈਂਟ ਵਿੱਚ ਸੇਵਾ ਕਰਨ ਲਈ ਸੇਵਾਦਾਰ ਜਾ ਰਹੇ ਸਨ, ਜਿਸ ਕਾਰਨ ਸੋਮਵਾਰ ਸਵੇਰੇ ਅਬੋਹਰ ਤੋਂ ਬ੍ਰਿਜ਼ਾ ਗੱਡੀ ਵਿੱਚ ਚਾਰ ਸੇਵਾਦਾਰ ਬਿਆਸ ਡੇਰੇ ਲਈ ਨਿਕਲੇ ਸਨ। ਜਦੋਂ ਉਨ੍ਹਾਂ ਦੀ ਗੱਡੀ ਉਸਮਾ ਟੋਲ ਪਲਾਜ਼ਾ ‘ਤੇ ਪਹੁੰਚੀ ਤਾਂ ਅੱਗੇ ਆਵਾਰਾ ਪਸ਼ੂ ਆਉਣ ਨਾਲ ਗੱਡੀ ਅਚਾਨਕ ਬੇਕਾਬੂ ਹੋ ਗਈ, ਜਿਸ ਨਾਲ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਸੇਵਾਦਾਰ ਦੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਬੋਹਰ ਦੀ ਰਹਿਣ ਵਾਲੀ ਸੁਮਨ ਅਨੇਜਾ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ਦੀ ਪਛਾਣ ਅਬੋਹਰ ਦੇ ਰਹਿਣ ਵਾਲੇ ਪੰਕਜ ਕੁਮਾਰ, ਰਾਜੇਸ਼ ਜੁਨੇਜਾ ਅਤੇ ਰਾਕੇਸ਼ ਸੇਤੀਆ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਤਿੰਨੋਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਲਿਆਂਦਾ ਗਿਆ। ਇਸ ਦੇ ਬਾਅਧ ਉਨ੍ਹਾਂ ਨੂੰ ਇਲਾਜ ਲਈ ਬਿਆਸ ਹਸਪਤਾਲ ਲਿਜਾਇਆ ਗਿਆ। ਨੌਸ਼ਹਿਰਾ ਪੰਨੂਆਂ ਪੁਲਿਸ ਚੌਕੀ ਦੇ ਇੰਚਾਰਜ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ਬਾਅਦ ਸਰਹਾਲੀ ਥਾਣੇ ਵਿੱਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments