ਹਿਮਾਚਲ ਪ੍ਰਦੇਸ਼ : ਕਾਂਗੜਾ-ਕਛਿਆਰੀ ਬਾਈਪਾਸ ‘ਤੇ ਅੱਜ ਇੱਕ ਦਿਲ-ਕੰਬਾਊ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਮਾਰੂਤੀ ਵੈਨ ਸੜਕ ਕਿਨਾਰੇ ਬਣੇ ਪੱਥਰ ਦੇ ਡੰਗੇ (ਦੀਵਾਰ) ਨਾਲ ਟਕਰਾ ਗਈ, ਜਿਸ ਵਿੱਚ ਇੱਕ ਜੋੜੇ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਟੱਕਰ ਵਿੱਚ ਉਨ੍ਹਾਂ ਦੇ ਦੋ ਛੋਟੇ ਬੱਚੇ ਵਾਲ-ਵਾਲ ਬਚ ਗਏ।
ਇਹ ਹਾਦਸਾ ਦੁਪਹਿਰ ਵੇਲੇ ਵਾਪਰਿਆ ਅਤੇ ਇੰਨਾ ਭਿਆਨਕ ਸੀ ਕਿ ਵੈਨ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਅਜਿਹਾ ਲੱਗਦਾ ਹੈ ਕਿ ਡਰਾਈਵਰ ਨੇ ਵੈਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਸਫ਼ਰ ਕਰ ਰਹੇ ਦੋ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਹਾਦਸਾ ਕਿਸ ਵਜ੍ਹਾ ਨਾਲ ਹੋਇਆ। ਦੋ ਜਿੰਦਗੀਆਂ ਖਾ ਜਾਣ ਵਾਲੇ ਇਸ ਹਾਦਸੇ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।
