Home ਸੰਸਾਰ ਪਾਕਿਸਤਾਨ ਦੇ ਕਰਾਚੀ ਸ਼ਹਿਰ ‘ਚ ਭਿਆਨਕ ਅੱਤਵਾਦੀ ਹਮਲਾ , ਚਾਰ ਜਵਾਨ ਤੇ...

ਪਾਕਿਸਤਾਨ ਦੇ ਕਰਾਚੀ ਸ਼ਹਿਰ ‘ਚ ਭਿਆਨਕ ਅੱਤਵਾਦੀ ਹਮਲਾ , ਚਾਰ ਜਵਾਨ ਤੇ 6 ਅੱਤਵਾਦੀ ਮਾਰੇ ਗਏ

0

ਕਰਾਚੀ: ਪਾਕਿਸਤਾਨ ਦਾ ਕਰਾਚੀ ਸ਼ਹਿਰ ਬੀਤੇ ਦਿਨ ਇੱਕ ਭਿਆਨਕ ਅੱਤਵਾਦੀ ਹਮਲੇ ਨਾਲ ਹਿੱਲ ਗਿਆ। ਸ਼ਹਿਰ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿੱਚ ਬਲਾਕ-9 ਅਤੇ ਯੂਨੀਵਰਸਿਟੀ ਰੋਡ ਨੇੜੇ ਜ਼ੋਰਦਾਰ ਧਮਾਕੇ ਅਤੇ ਭਾਰੀ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਨ੍ਹਾਂ ਹਮਲਿਆਂ ਵਿਚ ਪਾਕਿ ਰੇਂਜਰਾਂ ਦੇ ਚਾਰ ਜਵਾਨ ਮਾਰੇ ਗਏ । ਜਵਾਬੀ ਕਾਰਵਾਈ ‘ਚ 6 ਅੱਤਵਾਦੀ ਮਾਰੇ ਗਏ, ਜਦਕਿ ਇਕ ਅੱਤਵਾਦੀ ਨੂੰ ਜ਼ਖਮੀ ਹਾਲਤ ‘ਚ ਗ੍ਰਿਫ਼ਤਾਰ ਕਰ ਲਿਆ ਗਿਆ।

ਰੇਂਜਰਾਂ ਦੇ ਕੈਂਪ ਨੂੰ ਬਣਾਇਆ ਨਿਸ਼ਾਨਾ
ਸੂਤਰਾਂ ਮੁਤਾਬਕ ਇਕ ਆਤਮਘਾਤੀ ਹਮਲਾਵਰ ਨੇ ਪਾਕਿਸਤਾਨ ਰੇਂਜਰਾਂ ਦੇ ਇਕ ਕੈਂਪ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ। ਚਸ਼ਮਦੀਦਾਂ ਮੁਤਾਬਕ ਪਹਿਲਾ ਧਮਾਕਾ ਬੇਹੱਦ ਜ਼ਬਰਦਸਤ ਸੀ, ਜਿਸ ਤੋਂ ਤੁਰੰਤ ਬਾਅਦ ਦੋ ਛੋਟੇ ਧਮਾਕੇ ਹੋਏ। ਧਮਾਕਿਆਂ ਤੋਂ ਬਾਅਦ ਇਲਾਕੇ ‘ਚ ਕਰੀਬ ਅੱਧੇ ਘੰਟੇ ਤੱਕ ਲਗਾਤਾਰ ਗੋਲੀਬਾਰੀ ਹੁੰਦੀ ਰਹੀ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲ ਲਿਆ।

ਜਮਾਤ-ਉਲ-ਅਹਰਾਰ ਨੇ ਲਈ ਜ਼ਿੰਮੇਵਾਰੀ
ਇਸ ਭਿਆਨਕ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜਮਾਤ-ਉਲ-ਅਹਰਾਰ ਨੇ ਲਈ ਹੈ। ਸੰਗਠਨ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਉਨ੍ਹਾਂ ਦੇ 9 ਲੜਾਕੇ ਸ਼ਾਮਲ ਸਨ। ਹਾਲਾਂਕਿ ਸੁਰੱਖਿਆ ਏਜੰਸੀਆਂ ਇਸ ਹਮਲੇ ਪਿੱਛੇ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਨਾਲ ਜੁੜੇ ਸਮੂਹਾਂ ਦਾ ਹੱਥ ਹੋਣ ਦਾ ਵੀ ਸ਼ੱਕ ਜਤਾਉਂਦੀਆਂ ਹਨ।

ਬਚਾਅ ਕਾਰਜ ਅਤੇ ਸੁਰੱਖਿਆ ਘੇਰਾਬੰਦੀ
ਹਮਲੇ ਤੋਂ ਤੁਰੰਤ ਬਾਅਦ ਕਰਾਚੀ ਪੁਲਿਸ ਅਤੇ ਪਾਕਿਸਤਾਨ ਰੇਂਜਰਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਵੱਡੀ ਗਿਣਤੀ ‘ਚ ਐਂਬੂਲੈਂਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ‘ਚ ਕਈ ਸੁਰੱਖਿਆ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version