ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨੇ ਇੱਕ ਸੀ.ਆਰ.ਪੀ.ਐਫ. ਕੈਂਪ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਇ, ਹਮਲੇ ਵਿੱਚ ਸੀ.ਆਰ.ਪੀ.ਐਫ. ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਹਮਲਾਵਰਾਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ ਗਿਆ ਹੈ।
ਜਾਣਕਾਰੀ ਦੇ ਅਨੁਸਾਰ, ਅੱਤਵਾਦੀ ਬਾਈਕ ‘ਤੇ ਆਏ ਅਤੇ ਅਚਾਨਕ ਸੀ.ਆਰ.ਪੀ.ਐਫ. ਕੈਂਪ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਪਰ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ। ਹੁਣ ਸੁਰੱਖਿਆ ਬਲ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅੱਤਵਾਦੀਆਂ ਨੂੰ ਇਲਾਕੇ ਤੋਂ ਭੱਜਣ ਦਾ ਮੌਕਾ ਨਾ ਮਿਲੇ।
ਬਾਈਕ ‘ਤੇ ਪਹੁੰਚੇ ਹਮਲਾਵਰ
ਦੱਸਿਆ ਜਾ ਰਿਹਾ ਹੈ ਕਿ ਸੀਆਰਪੀਐਫ ਨੇ ਜੰਮੂ ਹਾਈਵੇਅ ‘ਤੇ ਇੱਕ ਨਾਕਾ ਲਗਾਇਆ ਹੋਇਆ ਸੀ, ਉਸੇ ਸਮੇਂ ਬਾਈਕ ਸਵਾਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਮਲੇ ਤੋਂ ਬਾਅਦ, ਫੌਜ ਅਤੇ ਹੋਰ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੂੰ ਦੀਵਾਲੀ ਤੋਂ ਪਹਿਲਾਂ ਅਲਰਟ ‘ਤੇ ਰੱਖਿਆ ਗਿਆ ਸੀ। ਹਾਲ ਹੀ ਵਿੱਚ, ਕੁਲਗਾਮ ਪੁਲਿਸ ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਹਮਲੇ ਤੋਂ ਬਾਅਦ, ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ, ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਇੱਕ ਤਾਜ਼ਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਸਾਲ ਡਿਊਟੀ ਦੌਰਾਨ ਕਿਸੇ ਵੀ ਸੀ.ਆਰ.ਪੀ.ਐਫ. ਦੇ ਜਵਾਨ ਦੀ ਮੌਤ ਨਹੀਂ ਹੋਈ ਸੀ।










