ਮਹਾਰਾਸ਼ਟਰ: ਦੇਸ਼ ਵਿੱਚ ਇੱਕ ਵਾਰ ਫਿਰ ਪੇਪਰ ਲੀਕ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਮਹਾਰਾਸ਼ਟਰ ਵਿੱਚ ਟੀ.ਈ.ਟੀ. ਦਾ ਪੇਪਰ ਲੀਕ ਹੋ ਗਿਆ ਹੈ, ਜਿਸ ਕਾਰਨ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਰੱਦ ਕਰਨੀ ਪਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ , 28 ਜੂਨ 2026 ਨੂੰ ਮਹਾਰਾਸ਼ਟਰ ਵਿੱਚ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਟੀ.ਈ.ਟੀ. ਦੀ ਪ੍ਰੀਖਿਆ ਹੋਣੀ ਸੀ ਪਰ ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਹੀ ਮਹਾਰਾਸ਼ਟਰ ਵਿੱਚ ਟੀ.ਈ.ਟੀ. ਦਾ ਪੇਪਰ ਲੀਕ ਹੋ ਗਿਆ ।
ਠਾਣੇ ਤੋਂ ਹੋਇਆ ਪੇਪਰ ਲੀਕ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰੀਖਿਆ ਤੋਂ 24 ਘੰਟੇ ਪਹਿਲਾਂ ਹੀ ਠਾਣੇ ਤੋਂ ਪੇਪਰ ਲੀਕ ਹੋਇਆ ਹੈ। ਜਿਸ ਕਾਰਨ ਸਿੱਖਿਆ ਵਿਭਾਗ ਨੇ ਅਧਿਆਪਕ ਯੋਗਤਾ ਪ੍ਰੀਖਿਆ ਰੱਦ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਪੇਪਰ ਲੀਕ ਹੋਣ ਦੀ ਸੂਚਨਾ ਮਿਲੀ ਸੀ।
ਇਸ ਤੋਂ ਬਾਅਦ ਠਾਣੇ ‘ਚ ਚਲਾਏ ਗਏ ਇੱਕ ਅਭਿਆਨ ਤੋਂ ਬਾਅਦ ਪੁਲਿਸ ਨੇ ਪੇਪਰ ਬਰਾਮਦ ਕੀਤਾ। ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ ਦੇ ਲੀਕ ਹੋਣ ਤੋਂ ਬਾਅਦ, ਹੁਣ ਪੁਲਿਸ ਇਹ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ ਕਿ ਪ੍ਰਸ਼ਨ ਪੱਤਰ ਲੀਕ ਕਿਵੇਂ ਹੋਇਆ।
ਇਸ ਦੇ ਨਾਲ ਹੀ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਰੈਕੇਟ ਵਿੱਚ ਹੋਰ ਲੋਕ ਸ਼ਾਮਲ ਸਨ। ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ ਨਾਲ ਸਬੰਧਤ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ।












