Homeਸੰਸਾਰਟੈਕਸਾਸ ਹੜ੍ਹ ਅਪਡੇਟ, ਮੌਤਾਂ ਦੀ ਗਿਣਤੀ ਹੋਈ 120 ਮੌਤਾਂ, ਕਈ ਲਾਪਤਾ

ਟੈਕਸਾਸ ਹੜ੍ਹ ਅਪਡੇਟ, ਮੌਤਾਂ ਦੀ ਗਿਣਤੀ ਹੋਈ 120 ਮੌਤਾਂ, ਕਈ ਲਾਪਤਾ

ਟੈਕਸਾਸ, ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ’ਚ ਬੀਤੇ ਦਿਨ ਆਏ ਹੜ੍ਹ ਨੇ ਜ਼ਬਰਦਸਤ ਤਬਾਹੀ ਮਚਾਈ ਜਿਸ ਸਕਦਾ ਹੁਣ ਤੱਕ ਕਈ ਜਾਨਾਂ ਚਲੀਆਂ ਗਈਆਂ ਹਨ। ਕਰ ਕਾਊਂਟੀ ਹੜ੍ਹ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਇਥੇ 120 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਹੋਰ ਲੋਕ ਤਕਰੀਬਨ 170 ਅਜੇ ਵੀ ਲਾਪਤਾ ਹਨ। ਰੈਸਕਿਊ ਟੀਮਾਂ 24 ਘੰਟੇ ਲਗਾਤਾਰ ਕੰਮ ਕਰ ਰਹੀਆਂ ਹਨ ਪਰ ਹੜ੍ਹਾਂ ਕਾਰਨ ਹੋਈ ਤਬਾਹੀ ਕਾਰਨ ਸਰਚ ਆਪ੍ਰੇਸ਼ਨ ਕਰਨ ‘ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜੇਕਰ ਵਿੱਤੀ ਨੁਕਸਾਨ ਦੀ ਗੱਲ ਕੀਤੀ ਜਾਵੇ ਤਾਂ ਇੱਥੇ 700 ਮਿਲੀਅਨ ਡਾਲਰ ਤੋਂ ਉੱਪਰ ਪਹੁੰਚ ਗਿਆ ਹੈ। ਹਜ਼ਾਰਾਂ ਘਰ, ਵਪਾਰਕ ਸਥਾਨ ਤਬਾਹ ਹੋ ਚੁੱਕੇ ਹਨ। ਬਿਜਲੀ ਅਤੇ ਪਾਣੀ ਦੀਆਂ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਟੈਕਸਾਸ ਦੇ ਗਵਰਨਰ ਵੱਲੋਂ ਕਰ ਕਾਊਂਟੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਰਾਸ਼ਟਰੀ ਗਾਰਡ ਅਤੇ ਫੈਡਰਲ ਏਜੰਸੀਆਂ ਦੀ ਮਦਦ ਨਾਲ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਲੋਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਉੱਚੀਆਂ ਥਾਵਾਂ ਵੱਲ ਚਲੇ ਜਾਣ ਅਤੇ ਜਰੂਰਤ ਪੈਣ ਤੇ ਹੀ ਘਰੋਂ ਬਾਹਰ ਨਿਕਲਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments