Home ਪੰਜਾਬ ਪੰਜਾਬ ’ਚ 5 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਹੋਈ ਖ਼ਤਮ

ਪੰਜਾਬ ’ਚ 5 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਹੋਈ ਖ਼ਤਮ

0

ਲੁਧਿਆਣਾ :  ਪੰਜਾਬ ਵਿੱਚ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦੀ ਪਿਛਲੇ 5 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ। ਮਾਮਲੇ ਦੀ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਪੁਲਿਸ ਨੇ ਕਈ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਉਨ੍ਹਾਂ ‘ਤੇ 307 ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸਨ। ਯੂਨੀਅਨ ਆਗੂਆਂ ਮੁਤਾਬਕ, ਮੈਨੇਜਮੈਂਟ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਸਹਿਮਤੀ ਜਤਾ ਦਿੱਤੀ ਹੈ। ਜਿਸ ਤੋਂ ਬਾਅਦ ਹੜਤਾਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ। ਅਜਿਹੇ ਵਿੱਚ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਦਰਅਸਲ, ਸੰਘਣੀ ਧੁੰਦ ਕਾਰਨ ਰੇਲਵੇ ਵੱਲੋਂ ਪਹਿਲਾਂ ਹੀ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਇਸ ਦੌਰਾਨ, ਸਰਕਾਰੀ ਬੱਸ ਕਰਮਚਾਰੀਆਂ ਦੀ ਹੜਤਾਲ ਕਾਰਨ ਜਨਤਾ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਜਿਹੇ ਵਿੱਚ ਹੜਤਾਲ ਖਤਮ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਦੱਸ ਦੇਈਏ ਕਿ ਰਾਜ ਵਿੱਚ ਲਗਭਗ 1600 ਬੱਸਾਂ 5 ਦਿਨਾਂ ਤੋਂ ਵੱਖ-ਵੱਖ ਡਿਪੂਆਂ ਵਿੱਚ ਖੜ੍ਹੀਆਂ ਸਨ। ਜਿਸ ਕਾਰਨ ਸਰਕਾਰ ਨੂੰ ਕਾਫੀ ਨੁਕਸਾਨ ਹੋ ਰਿਹਾ ਸੀ। ਅਸਲ ਵਿੱਚ, ਕਰਮਚਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਹੋਈ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਸਹਿਮਤੀ ਨਾ ਬਣਨ ਕਾਰਨ ਧਰਨਾ ਜਾਰੀ ਰੱਖਿਆ ਗਿਆ ਸੀ।

ਪਰ ਹੁਣ ਉਨ੍ਹਾਂ ਦੀ ਮੈਨੇਜਮੈਂਟ ਨਾਲ ਹੋਈ ਗੱਲਬਾਤ ਤੋਂ ਬਾਅਦ ਮੰਗਾਂ ਉੱਤੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਹੁਣ ਕਰਮਚਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ ਹੈ। ਕਰਮਚਾਰੀਆਂ ਨੇ ਬੱਸਾਂ ਦੀ ਹੜਤਾਲ ਖ਼ਤਮ ਹੁੰਦੇ ਹੀ ਸੇਵਾਵਾਂ ਬਹਾਲ ਕਰ ਦਿੱਤੀਆਂ। ਦੂਜੇ ਪਾਸੇ ਯੂਨੀਅਨ ਦੇ ਆਗੂ ਕੇਵਲ ਸਿੰਘ ਨੇ ਪੁਸ਼ਟੀ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਬੱਸਾਂ ਫਿਰ ਤੋਂ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਯੂਨੀਅਨ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਛੁਡਾਉਣ, ਪ੍ਰਾਈਵੇਟਾਈਜ਼ੇਸ਼ਨ ਦੇ ਖਿਲਾਫ, ਤਨਖਾਹ ਅਤੇ ਹੋਰ ਸ਼ਰਤਾਂ ਨੂੰ ਲੈ ਕੇ ਸਰਕਾਰ ਤੋਂ ਮੰਗਾਂ ਰੱਖੀਆਂ ਸਨ। ਹੁਣ ਯੂਨੀਅਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਹੋ ਗਈ ਹੈ ਅਤੇ ਬੱਸ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਯੂਨੀਅਨ ਆਗੂ ਗੁਰਪ੍ਰੀਤ ਸਿੰਘ ਵੜੈਚ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਕੁੱਝ ਗੱਲਾਂ ‘ਤੇ ਯੂਨੀਅਨ ਦੀ ਸਹਿਮਤੀ ਬਣ ਗਈ ਸੀ, ਪਰ ਮੈਨੇਜਮੈਂਟ ਦੇ ਅਫਸਰਾਂ ਨੇ ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਸੀ। ਪਰ ਹੁਣ ਮੈਨੇਜਮੈਂਟ ਦੇ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ ਅਤੇ ਕਰਮਚਾਰੀਆਂ ਨੇ ਧਰਨੇ ਨੂੰ ਸਮਾਪਤ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version