Home ਪੰਜਾਬ ਆਮ ਆਦਮੀ ਪਾਰਟੀ ਨੇ ਕਾਦੀਆਂ, ਸੁਜਾਨਪੁਰ ਤੇ ਪਠਾਨਕੋਟ ਵਿਧਾਨ ਸਭਾ ਹਲਕਿਆਂ ਲਈ...

ਆਮ ਆਦਮੀ ਪਾਰਟੀ ਨੇ ਕਾਦੀਆਂ, ਸੁਜਾਨਪੁਰ ਤੇ ਪਠਾਨਕੋਟ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਕੀਤਾ ਐਲਾਨ

0

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਦੀਆਂ, ਸੁਜਾਨਪੁਰ ਅਤੇ ਪਠਾਨਕੋਟ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।

ਪਾਰਟੀ ਵੱਲੋਂ ਜਾਰੀ ਅਧਿਕਾਰਕ ਪੱਤਰ ਅਨੁਸਾਰ ਕਾਦੀਆਂ ਹਲਕੇ ਲਈ ਗੁਰਇਕਬਾਲ ਸਿੰਘ ਮਹਲ, ਸੁਜਾਨਪੁਰ ਹਲਕੇ ਲਈ ਸਵਰਨ ਸਿੰਘ ਸਲਾਰੀਆ ਅਤੇ ਪਠਾਨਕੋਟ ਹਲਕੇ ਲਈ ਰੋਹਿਤ ਸਿਆਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਨੇ ਉਮੀਦ ਜਤਾਈ ਹੈ ਕਿ ਨਵੇਂ ਹਲਕਾ ਇੰਚਾਰਜ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ, ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ।

NO COMMENTS

LEAVE A REPLY

Please enter your comment!
Please enter your name here

Exit mobile version