Home ਪੰਜਾਬ ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼...

ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿਖੇਧੀ

0

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ।

ਬਲਤੇਜ ਪੰਨੂ ਨੇ ਕਿਹਾ, “ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”

NO COMMENTS

LEAVE A REPLY

Please enter your comment!
Please enter your name here

Exit mobile version