HomePunjabਇਸ ਜ਼ਿਲ੍ਹੇ ਦੇ ‘ਆਪ’ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਸ ਜ਼ਿਲ੍ਹੇ ਦੇ ‘ਆਪ’ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ: ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਕਸਬਾ ਲੋਪੋਕੇ ਤੋਂ ‘ਆਪ’ ਦੇ ਬਲਾਕ ਪ੍ਰਧਾਨ ਪ੍ਰੀਤਮ ਸਿੰਘ ਲੋਪੋਕੇ (Pritam Singh Lopoke) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਉਨ੍ਹਾਂ ਆਪਣਾ ਅਸਤੀਫ਼ਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੂੰ ਭੇਜ ਦਿੱਤਾ ਹੈ।

ਬਲਾਕ ਪ੍ਰਧਾਨ ਨੇ ਆਪਣੇ ਅਸਤੀਫ਼ੇ ਦਾ ਕਾਰਨ ਪਾਰਟੀ ਵੱਲੋਂ ਅਣਗਹਿਲੀ ਨੂੰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਹਾਈਕਮਾਂਡ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਹੈ ਅਤੇ ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਪਰ ਉਨ੍ਹਾਂ ਨੂੰ ਆਪਣੇ ਹੀ ਪਿੰਡ ਦੇ ਕੰਮਾਂ ਵਿੱਚ ਪਿੱਛੇ ਰੱਖਿਆ ਜਾ ਰਿਹਾ ਹੈ।

ਉਹ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੁਰਾਣੇ ਵਰਕਰਾਂ ਦੀ ਪੁੱਛ ਵੀ ਨਹੀਂ ਲੈ ਰਹੇ। ਇਸ ਲਈ ਬਲਾਕ ਪ੍ਰਧਾਨ ਬਣਨ ਦਾ ਕੋਈ ਫਾਇਦਾ ਨਹੀਂ ਹੈ। ਇੰਚਾਰਜ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments