Home ਪੰਜਾਬ ਏ.ਐਸ.ਆਈ. ਜਸਵੰਤ ਸਿੰਘ ‘ਤੇ ਗੋਲੀਆਂ ਚਲਾਉਣ ਵਾਲਾ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ...

ਏ.ਐਸ.ਆਈ. ਜਸਵੰਤ ਸਿੰਘ ‘ਤੇ ਗੋਲੀਆਂ ਚਲਾਉਣ ਵਾਲਾ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਫਰਾਰ

0

ਅੰਮ੍ਰਿਤਸਰ: ਜ਼ਿਲ੍ਹੇ ‘ਚ ਏ.ਐਸ.ਆਈ. ‘ਤੇ ਗੋਲੀਆਂ ਚਲਾਉਣ ਵਾਲਾ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ ਹੋਣ ਦਾ ਸਮਾਚਾਰ ਹੈ। ਮੁਲਜ਼ਮ ਦੀ ਪਛਾਣ ਪਿੰਡ ਝੰਜੋਟੀ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ। ਪੁਲਿਸ ਏ.ਐਸ.ਆਈ. ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਕਰਨ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਗਈ ਸੀ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਲਾਪਰਵਾਹੀ ਦੇ ਦੋਸ਼ ਹੇਠ ਥਾਣਾ ਰਾਜਾਸਾਂਸੀ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪਰ ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਪੂਰਾ ਮਾਮਲਾ:
ਦੱਸ ਦੇਈਏ ਕਿ ਬੀਤੀ 11 ਸਤੰਬਰ ਨੂੰ ਰਾਜਾਸਾਂਸੀ ਇਲਾਕੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ਏ.ਐਸ.ਆਈ. ਜਸਵੰਤ ਸਿੰਘ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਮੁਲਜ਼ਮਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਨ੍ਹਾਂ ਦੀ ਪੱਗ ਵਿੱਚੋਂ ਲੰਘ ਕੇ ਉਨ੍ਹਾਂ ਦੇ ਸਿਰ ਨੂੰ ਛੂਹ ਗਈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮ ਕਰਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਹਾਲੇ ਪੁਲਿਸ ਦੀ ਪੁੱਛਗਿੱਛ ਜਾਰੀ ਸੀ ਕਿ ਹਥਿਆਰ ਦੀ ਰਿਕਵਰੀ ਦੇ ਲਈ ਜਾਂਦੇ ਸਮੇਂ ਉਹ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ । ਇਸ ਘਟਨਾ ਤੋਂ ਬਾਅਦ ਪੁਲਿਸ ਦੀ ਸੁਰੱਖਿਆ ਵਿਵਸਥਾ ‘ਤੇ ਕਈ ਸਵਾਲ ਖੜੇ ਹੋ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version