Homeਪੰਜਾਬਏ.ਐਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲਾ ਦੋਸ਼ੀ ਐਨਕਾਊਂਟਰ 'ਚ ਢੇਰ

ਏ.ਐਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲਾ ਦੋਸ਼ੀ ਐਨਕਾਊਂਟਰ ‘ਚ ਢੇਰ

ਚੇਤਨਪੁਰਾ : ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਕੰਦੋਵਾਲੀ ਨੇੜੇ ਕੁਝ ਦਿਨ ਪਹਿਲਾਂ ਏ.ਐਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਕਥਿਤ ਦੋਸ਼ੀ ਕਰਨਬੀਰ ਸਿੰਘ ਉਰਫ਼ ਕਰਮਵੀਰ ਸਿੰਘ ਦਾ ਐਨਕਾਊਂਟਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਅਨੁਸਾਰ ਉਕਤ ਮੁਲਜ਼ਮ ਬੀਤੇ ਦਿਨ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ ਅਤੇ ਕੋਈ ਹੋਰ ਵਾਰਦਾਤ ਕਰਨ ਦੀ ਯੋਜਨਾ ਬਣਾ ਕੇ ਘੁੰਮ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਕੰਦੋਵਾਲੀ ਨੇੜੇ ਮੁਲਜ਼ਮ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਪੁਲਿਸ ਟੀਮ ਨੇ ਉਸ ਨੂੰ ਕਾਬੂ ਕਰਨ ਲਈ ਘੇਰਾਬੰਦੀ ਕੀਤੀ। ਪੁਲਿਸ ਅਨੁਸਾਰ ਜਦੋਂ ਟੀਮ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ਵਿਚ ਉਸ ਦੀ ਮੌਤ ਹੋਣ ਦੀ ਸੂਚਨਾ ਮਿਲੀ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਏ.ਐਸ.ਆਈ ਜਸਵੰਤ ਸਿੰਘ ‘ਤੇ ਕੀਤੀ ਸੀ ਫਾਇਰਿੰਗ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਏ.ਐਸ.ਆਈ ਜਸਵੰਤ ਸਿੰਘ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਤਾਂ ਉਕਤ ਬਦਮਾਸ਼ਾਂ ਨੇ ਉਸ ‘ਤੇ ਕਥਿਤ ਤੌਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀ ਉਸ ਦੇ ਸਿਰ ਵਿੱਚ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਹੁਣ ਕੰਦੋਵਾਲੀ ਨੇੜੇ ਹੋਏ ਮੁਕਾਬਲੇ ਬਾਰੇ ਹੋਰ ਵੇਰਵੇ ਇਕੱਠੇ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments