HomePunjabਸ਼ਮਸ਼ਾਨਘਾਟ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਸ਼ਮਸ਼ਾਨਘਾਟ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਦੀਨਾਨਗਰ : ਦੀਨਾਨਗਰ ਡਿਵੀਜ਼ਨ ਅਧੀਨ ਪੈਂਦੇ ਥਾਣਾ ਦੋਰਾਂਗਲਾ ਦੇ ਪਿੰਡ ਸੇਖਾ ਵਿੱਚ ਸਥਿਤ ਸ਼ਮਸ਼ਾਨਘਾਟ ਵਿੱਚ ਅੱਜ ਤੜਕੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਕਿਸਾਨ ਜਦੋਂ ਸ਼ਮਸ਼ਾਨਘਾਟ ਨੇੜੇ ਆਪਣੇ ਖੇਤਾਂ ਵਿੱਚ ਗਿਆ ਤਾਂ ਉਸ ਨੇ ਇੱਕ ਨੌਜਵਾਨ ਦੀ ਲਾਸ਼ ਦੇਖੀ, ਜਿਸ ਬਾਰੇ ਉਸ ਨੇ ਤੁਰੰਤ ਪਿੰਡ ਸੇਖਾ ਦੇ ਸਰਪੰਚ ਨੂੰ ਸੂਚਨਾ ਦਿੱਤੀ। ਸਰਪੰਚ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਦੋਰਾਂਗਲਾ ਵਿਖੇ ਦਿੱਤੀ।

ਇਸ ਮੌਕੇ ਏ.ਐਸ.ਆਈ ਭੁਪਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੌਜਵਾਨ ਦੀ ਜੇਬ ‘ਚ ਰੱਖੇ ਆਧਾਰ ਕਾਰਡ ਦੀ ਜਾਂਚ ਕੀਤੀ ਤਾਂ ਉਸ ਦੀ ਪਹਿਚਾਣ ਕਸ਼ਮੀਰ ਮਸੀਹ (40) ਪੁੱਤਰ ਬਾਵਾ ਮਸੀਹ ਵਾਸੀ ਕਾਲਾਸਪੁਰ ਥਾਣਾ ਧਾਰੀਵਾਲ ਵਜੋਂ ਹੋਈ।ਇਸ ਸਬੰਧੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਖਵਾ ਦਿੱਤਾ ਹੈ। ਇਸ ਮੌਕੇ ਏ.ਐਸ.ਆਈ ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਇਸ ਲਾਸ਼ ਮਿਲਣ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments