HomePunjabਸਾਲੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਜੀਜੇ ਤੇ ਭੈਣ ਦਾ...

ਸਾਲੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਜੀਜੇ ਤੇ ਭੈਣ ਦਾ ਕੀਤਾ ਕਤਲ

ਬਠਿੰਡਾ: ਬਠਿੰਡਾ ਜ਼ਿਲ੍ਹੇ (Bathinda District) ਦੇ ਪਿੰਡ ਤੁੰਗਵਾਲੀ ਵਿੱਚ ਸਹੁਰੇ ਘਰ ਗਏ ਇੱਕ ਨੌਜਵਾਨ ਪੁਲਿਸ ਮੁਲਾਜ਼ਮ ਤੇ ਉਸ ਦੀ ਪਤਨੀ ਦਾ ਉਸ ਦੇ ਜੀਜਾ ਨੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਵਜੋਂ ਹੋਈ ਹੈ ਜਦਕਿ ਮ੍ਰਿਤਕ ਲੜਕੀ ਦੀ ਪਛਾਣ ਬੇਅੰਤ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਨੂੰ ਕਬਜ਼ੇ ‘ਚ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਜਗਮੀਤ ਸਿੰਘ ਨੇ ਕੁਝ ਸਾਲ ਪਹਿਲਾਂ ਪਿੰਡ ਤੁੰਗਵਾਲੀ ਦੀ ਰਹਿਣ ਵਾਲੀ ਲੜਕੀ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਬਠਿੰਡਾ ਰਹਿਣ ਲੱਗ ਪਿਆ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਬੇਅੰਤ ਕੌਰ ਆਪਣੇ ਪੇਕੇ ਪਿੰਡ ਤੁੰਗਵਾਲੀ ਗਈ ਹੋਈ ਸੀ, ਜਦਕਿ ਐਤਵਾਰ ਨੂੰ ਇਹ ਨੌਜਵਾਨ ਆਪਣੀ ਪਤਨੀ ਨੂੰ ਮਿਲਣ ਲਈ ਆਪਣੇ ਸਹੁਰੇ ਪਿੰਡ ਤੁੰਗਵਾਲੀ ਗਿਆ ਹੋਇਆ ਸੀ। ਜਿੱਥੇ ਪੁਲਿਸ ਮੁਲਾਜ਼ਮ ਦੇ ਸਾਲੇ ਕਾਕਾ ਸਿੰਘ ਨੇ ਆਪਣੇ ਸਾਥੀਆਂ ਹੰਸਾ ਸਿੰਘ ਅਤੇ ਬਲਕਰਨ ਸਿੰਘ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਜਗਮੀਤ ਦੀਆਂ ਚੀਕਾਂ ਸੁਣ ਕੇ ਜਦੋਂ ਉਸ ਦੀ ਪਤਨੀ ਬੇਅੰਤ ਕੌਰ ਉਸ ਨੂੰ ਬਚਾਉਣ ਲਈ ਆਈ ਤਾਂ ਮੁਲਜ਼ਮਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਬਾਅਦ ਵਿਚ ਮੌਕੇ ’ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਉਧਰ ਥਾਣਾ ਨਥਾਣਾ ਦੇ ਐੱਸ. ਐੱਚ. ਓ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਭਰਾ ਸੰਦੀਪ ਜੀਬੀ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments