ਫ਼ਿਰੋਜ਼ਪੁਰ : ਬੀ.ਐੱਸ.ਐੱਫ ਵੱਲੋਂ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Indo-Pak border) ‘ਤੇ ਇਕ ਪਾਕਿ ਨਾਗਰਿਕ ਨੂੰ ਗਲਤੀ ਨਾਲ ਭਾਰਤੀ ਖੇਤਰ (Indian border) ‘ਚ ਘੁਸਪੈਠ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਇਹ ਪਾਕਿਸਤਾਨੀ ਨਾਗਰਿਕ ਅਣਜਾਣੇ ‘ਚ ਭਾਰਤੀ ਖੇਤਰ ‘ਚ ਦਾਖਲ ਹੋ ਗਿਆ ਸੀ ਅਤੇ ਤਲਾਸ਼ੀ ਲੈਣ ‘ਤੇ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ।
ਬੀ.ਐਸ.ਐਫ ਅਧਿਕਾਰੀਆਂ ਨੇ ਇਸ ਦੀ ਸ਼ਿਕਾਇਤ ਪਾਕਿ ਰੇਂਜਰਾਂ ਨੂੰ ਕੀਤੀ ਅਤੇ ਰੋਸ ਪ੍ਰਗਟ ਕੀਤਾ ਅਤੇ ਇਸ ਪਾਕਿ ਨਾਗਰਿਕ ਨੂੰ ਮਨੁੱਖੀ ਆਧਾਰ ‘ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।