Homeਦੇਸ਼ਡਿਵਾਈਡਰ ਨਾਲ ਟਕਰਾ ਕੇ ਕਾਰ ਨੂੰ ਲੱਗੀ ਅੱਗ, ਤਿੰਨ ਲੋਕਾਂ ਦੀ ਹੋਈ...

ਡਿਵਾਈਡਰ ਨਾਲ ਟਕਰਾ ਕੇ ਕਾਰ ਨੂੰ ਲੱਗੀ ਅੱਗ, ਤਿੰਨ ਲੋਕਾਂ ਦੀ ਹੋਈ ਮੌਤ

ਰਾਜਸਥਾਨ: ਰਾਜਸਥਾਨ (Rajasthan)  ਦੇ ਅਜਮੇਰ ਜ਼ਿਲ੍ਹੇ (Ajmer district) ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸ ‘ਚ ਅੱਗ ਲੱਗ ਗਈ, ਜਿਸ ‘ਚ ਤਿੰਨ ਲੋਕ ਜ਼ਿੰਦਾ ਸੜ ਗਏ। ਉਨ੍ਹਾਂ ਦੱਸਿਆ ਕਿ ਲੋਹਾਗਲ ਰੋਡ ’ਤੇ ਵਾਪਰੇ ਇਸ ਹਾਦਸੇ ਵਿੱਚ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ।

ਮ੍ਰਿਤਕਾਂ ਦੀ ਪਛਾਣ ਸੋਹੇਲ ਖਾਨ, ਜੈ ਸਾਂਖਲਾ ਅਤੇ ਸ਼ਕਤੀ ਸਿੰਘ ਵਜੋਂ ਹੋਈ ਹੈ, ਜਦਕਿ ਕ੍ਰਿਸ਼ਨ ਮੁਰਾਰੀ ਅਤੇ ਉਮੇਸ਼ ਕੁਮਾਰ ਜ਼ਖਮੀ ਹੋ ਗਏ ਹਨ। ਪੁਲਿਸ ਮੁਤਾਬਕ ਇਹ ਸਾਰੇ ਦੋਸਤ ਸਨ ਅਤੇ ਪੁਸ਼ਕਰ ਤੋਂ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ। ਆਸ-ਪਾਸ ਮੌਜੂਦ ਲੋਕਾਂ ਨੇ ਕਾਰ ਦੀ ਖਿੜਕੀ ਦੇ ਸ਼ੀਸ਼ੇ ਤੋੜ ਕੇ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ ਪਰ ਬਾਕੀਆਂ ਨੂੰ ਬਚਾਇਆ ਨਹੀਂ ਜਾ ਸਕਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments