Homeਦੇਸ਼ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਦਿੱਤੀ ਵੱਡੀ ਰਾਹਤ, ਲਿਆ ਇਹ ਫ਼ੈਸਲਾ

ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਦਿੱਤੀ ਵੱਡੀ ਰਾਹਤ, ਲਿਆ ਇਹ ਫ਼ੈਸਲਾ

ਨਵੀਂ ਦਿੱਲੀ: ਕੇਂਦਰੀ ਮੰਤਰੀਆਂ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (Pradhan Mantri Garib Kalyan Anna Yojana) ਨੂੰ 1 ਜਨਵਰੀ, 2024 ਤੋਂ ਹੋਰ ਪੰਜ ਸਾਲਾਂ ਲਈ ਵਧਾਉਣ ਦੇ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦਾ ਧੰਨਵਾਦ ਕੀਤਾ। ਇਸ ਯੋਜਨਾ ਤਹਿਤ ਦੇਸ਼ ਦੇ ਕਰੀਬ 81 ਕਰੋੜ ਗਰੀਬ ਲੋਕਾਂ ਨੂੰ ਹਰ ਮਹੀਨੇ ਪੰਜ ਕਿਲੋ ਅਨਾਜ ਮੁਫ਼ਤ ਦਿੱਤਾ ਜਾਂਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ, ”ਦੇਸ਼ ਦੇ ਗਰੀਬਾਂ ਦੀ ਭਲਾਈ ਪ੍ਰਧਾਨ ਮੰਤਰੀ ਮੋਦੀ ਦੀ ਹਮੇਸ਼ਾ ਤਰਜੀਹ ਰਹੀ ਹੈ ਅਤੇ ਮੋਦੀ ਸਰਕਾਰ ਨੇ ਗਰੀਬ ਕਲਿਆਣ ਦੇ ਮੰਤਰ ਨੂੰ ਜ਼ਮੀਨ ‘ਤੇ ਲਾਗੂ ਕੀਤਾ ਹੈ।

ਕੇਂਦਰੀ ਮੰਤਰੀ ਮੰਡਲ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ 5 ਸਾਲਾਂ ਤੱਕ ਜਾਰੀ ਰੱਖਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।” ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ‘ਗਰੀਬ ਕਲਿਆਣ’ ਨੂੰ ਸਮਰਪਿਤ ਇਸ ਮਹੱਤਵਪੂਰਨ ਯੋਜਨਾ ਦੇ ਤਹਿਤ 81.35 ਕਰੋੜ ਗਰੀਬ ਲੋਕਾਂ ਨੂੰ ਪੰਜ ਸਾਲਾਂ ਲਈ ਮੁਫਤ ਰਾਸ਼ਨ ਦਿੱਤਾ ਗਿਆ। ਉਨ੍ਹਾਂ ਕਿਹਾ, “ਮੈਂ ਦੇਸ਼ ਦੇ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਪੋਸ਼ਣ ਯਕੀਨੀ ਬਣਾਉਣ ਲਈ ਇਹ ਸੰਵੇਦਨਸ਼ੀਲ ਫ਼ੈਸਲਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਾ ਹਾਂ।”

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਇਸ ਫ਼ੈਸਲੇ ਨਾਲ ਦੇਸ਼ ਦੇ ਲੋੜਵੰਦ ਲੋਕਾਂ ਦੀ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਪੰਜ ਸਾਲਾਂ ਲਈ 81.35 ਕਰੋੜ ਲਾਭਪਾਤਰੀਆਂ ਨੂੰ ਮੁਫਤ ਰਾਸ਼ਨ ਪ੍ਰਦਾਨ ਕਰਕੇ ਯਕੀਨੀ ਬਣਾਇਆ ਗਿਆ ਹੈ। ਗਰੀਬਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਬਹੁਤ-ਬਹੁਤ ਧੰਨਵਾਦ! ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਮਾਜ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਨੂੰ ਸ਼ਕਤੀ ਪ੍ਰਦਾਨ ਕਰੇਗਾ। ਇਸ ਯੋਜਨਾ ‘ਤੇ ਅਗਲੇ ਪੰਜ ਸਾਲਾਂ ‘ਚ ਲਗਭਗ 11.8 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments