Homeਦੇਸ਼ਫਲੈਟ 'ਚੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦੀਆਂ ਮਿਲੀਆਂ ਸੜੀਆਂ ਹੋਈਆਂ...

ਫਲੈਟ ‘ਚੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦੀਆਂ ਮਿਲੀਆਂ ਸੜੀਆਂ ਹੋਈਆਂ ਲਾਸ਼ਾਂ

ਕੋਲਕਾਤਾ: ਪੱਛਮੀ ਬੰਗਾਲ (West Bengal) ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਉਨ੍ਹਾਂ ਦੇ ਆਪਣੇ ਫਲੈਟ ਵਿੱਚੋਂ ਮਿਲੀਆਂ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੱਪੜਾ ਕਾਰੋਬਾਰੀ ਬ੍ਰਿੰਦਾਬਨ ਕਰਮਾਕਰ (52), ਉਸ ਦੀ ਪਤਨੀ ਦੇਬਾਸ਼੍ਰੀ ਕਰਮਾਕਰ (ਲਗਭਗ 40 ਸਾਲ), ਉਨ੍ਹਾਂ ਦੀ 17 ਸਾਲਾ ਧੀ ਦੇਬਲੀਨਾ ਅਤੇ ਅੱਠ ਸਾਲਾ ਪੁੱਤਰ ਉਤਸਾਹ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਲਾਸ਼ਾਂ ਬੈਰਕਪੁਰ ਪੁਲਿਸ ਕਮਿਸ਼ਨਰੇਟ ਦੇ ਅਧੀਨ ਖਰਦਾਹ ਖੇਤਰ ਵਿੱਚ ਐਮ.ਐਸ. ਮੁਖਰਜੀ ਮਾਰਗ ‘ਤੇ ਸਥਿਤ ਇੱਕ ਬੰਦ ਅਪਾਰਟਮੈਂਟ ਵਿੱਚ ਮਿਲੀਆਂ ਹਨ। ਮਾਮਲੇ ‘ਚ ਪੁਲਿਸ ਨੂੰ ਸ਼ੱਕ ਹੈ ਕਿ ਵਿਅਕਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਛੱਤ ਨਾਲ ਲਟਕਦੀ ਮਿਲੀ ਜਦਕਿ ਤਿੰਨ ਹੋਰ ਲਾਸ਼ਾਂ ਫਲੈਟ ‘ਚ ਵੱਖ-ਵੱਖ ਥਾਵਾਂ ‘ਤੇ ਪਈਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਘਰ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਵਿਅਕਤੀ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਪਤਨੀ ਦੇ ਬਾਹਰ ਸਬੰਧ ਸਨ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਇਸ ਲਈ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments