Homeਪੰਜਾਬਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਦੀ ਲੈਂਟਰ ਡਿੱਗਣ ਨਾਲ...

ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਦੀ ਲੈਂਟਰ ਡਿੱਗਣ ਨਾਲ ਹੋਈ ਦਰਦਨਾਕ ਮੌਤ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੈਦਪੁਰ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਪੁਰਾਣੇ ਮਕਾਨ ਨੂੰ ਢਾਹੁਣ ਦੌਰਾਨ ਅਚਾਨਕ ਲੈਂਟਰ ਡਿੱਗ ਗਿਆ। ਇਸ ਘਟਨਾ ਦੌਰਾਨ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਅਤੇ ਇੱਕ ਹੋਰ ਨੌਜਵਾਨ ਅਜੈਪਾਲ ਸਿੰਘ ਦੀ ਦਰਦਨਾਕ ਮੌਤ ਹੋ ਗਈ। ਉਕਤ ਲੋਕ ਘਰ ਢਾਹੁਣ ‘ਚ ਪਰਿਵਾਰ ਦੀ ਮਦਦ ਕਰ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮੁਖ਼ਤਿਆਰ ਸਿੰਘ ਤੇ ਸਾਥੀਆਂ ਵੱਲੋਂ ਪਿੰਡ ਸੈਦਪੁਰ ਵਿਖੇ ਇੱਕ ਪੁਰਾਣਾ ਮਕਾਨ ਢਾਹਿਆ ਜਾ ਰਿਹਾ ਸੀ । ਇਸ ਦੌਰਾਨ ਅਚਾਨਕ ਘਰ ਦੀ ਛੱਤ ‘ਤੇ ਲਗਾਇਆ ਲੈਂਟਰ ਡਿੱਗ ਗਿਆ ਅਤੇ ਬਾਬਾ ਮੁਖਤਾਰ ਸਿੰਘ ਅਤੇ ਅਜੈਪਾਲ ਸਿੰਘ ਲੈਂਟਰ ਦੇ ਮਲਬੇ ਹੇਠਾਂ ਦੱਬ ਗਏ। ਮਲਬੇ ਹੇਠ ਦੱਬ ਕੇ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਦੋਵਾਂ ਨੂੰ ਜ਼ਖ਼ਮੀ ਹਾਲਤ ‘ਚ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ । ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਮੁਖ਼ਤਿਆਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਸਨ ਅਤੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ ਕਰ ਰਹੇ ਸਨ । ਉਨ੍ਹਾਂ ਦੇ ਦੇਹਾਂਤ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਸ਼ਰਧਾਲੂ ਅਤੇ ਸਥਾਨਕ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਕੱਠੇ ਹੋ ਗਏ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਬਾਬਾ ਮੁਖ਼ਤਿਆਰ ਸਿੰਘ ਅਤੇ ਅਜੈਪਾਲ ਸਿੰਘ ਦੇ ਅਚਾਨਕ ਅਕਾਲ ਚਲਾਣੇ ਕਾਰਨ ਧਾਰਮਿਕ ਅਤੇ ਸਮਾਜਿਕ ਹਲਕਿਆਂ ਵਿੱਚ ਗਹਿਰੇ ਸੋਗ ਦੀ ਲਹਿਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments