HomeENTERTAINMENTਬਾਲੀਵੁੱਡ ਫਿਲਮ ਯਾਰੀਆਂ 2 ਦੇ ਇਸ ਸੀਨ ਨੂੰ ਲੈ ਕੇ ਖੜ੍ਹਾ ਹੋਇਆ...

ਬਾਲੀਵੁੱਡ ਫਿਲਮ ਯਾਰੀਆਂ 2 ਦੇ ਇਸ ਸੀਨ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

ਚੰਡੀਗੜ੍ਹ: ਬਾਲੀਵੁੱਡ ਫਿਲਮ ਯਾਰੀਆਂ 2 (Bollywood movie Yaariyan 2) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਇਸ ਫਿਲਮ ਦੇ ਇੱਕ ਸੀਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਵਿੱਚ ਇੱਕ ਸੀਨ ਦਿਖਾਇਆ ਗਿਆ ਹੈ ਜਿਸ ਵਿੱਚ ਇੱਕ ਮੋਨੇ ਅਦਾਕਾਰਾ ਮੀਜ਼ਾਨ ਜਾਫਰੀ (Actress Meezan Jaffrey) ਨੇ ਕ੍ਰਿਪਾਣ ਪਹਿਨ ਰੱਖੀ ਹੈ ਅਤੇ ਸੀਨ ਦੌਰਾਨ ਉਹ ਇੱਕ ਕੁੜੀ ਨਾਲ ਛੇੜਛਾੜ ਕਰਦਾ ਨਜ਼ਰ ਆ ਰਿਹਾ ਹੈ। ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸਖ਼ਤ ਨੋਟਿਸ ਲਿਆ ਹੈ।

ਦੂਜੇ ਪਾਸੇ ਬੇਅਦਬੀ ਦੇ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸ.ਜੀ.ਪੀ.ਸੀ. ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੈਂਸਰ ਬੋਰਡ ਵਿੱਚ ਸਿੱਖ ਵਿਅਕਤੀ ਨੂੰ ਸ਼ਾਮਲ ਕਰਨ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਦਾ ਸਿੱਖ ਧਰਮ ਵਿੱਚ ਬਹੁਤ ਅਹਿਮ ਸਥਾਨ ਹੈ ਅਤੇ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ। ਇਸ ਸੀਨ ਕਾਰਨ ਸਿੱਖ ਧਰਮ ਦੇ ਲੋਕਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments