Home ਖੇਡਾਂ ਦੇਸ਼ ਦੇ ਮਸ਼ਹੂਰ ਭਾਰਤੀ ਸ਼ੂਟਿੰਗ ਕੋਚ ਜਸਪਾਲ ਰਾਣਾ ਦਾ 49 ਸਾਲ ਦੀ...

ਦੇਸ਼ ਦੇ ਮਸ਼ਹੂਰ ਭਾਰਤੀ ਸ਼ੂਟਿੰਗ ਕੋਚ ਜਸਪਾਲ ਰਾਣਾ ਦਾ 49 ਸਾਲ ਦੀ ਉਮਰ ’ਚ ਹੋਇਆ ਦੇਹਾਂਤ

0

Sports News : ਦੇਸ਼ ਦੇ ਮਸ਼ਹੂਰ ਭਾਰਤੀ ਸ਼ੂਟਿੰਗ ਕੋਚ ਅਤੇ ਏਸ਼ੀਅਨ ਖੇਡਾਂ ਦੇ ਗੋਲਡ ਤਗਮਾ ਜੇਤੂ ਜਸਪਾਲ ਰਾਣਾ ਦਾ 49 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਸਪਾਲ ਰਾਣਾ ਨੇ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਆਪਣੇ ਨਾਂ ਕੀਤਾ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਉਹ ਮਨੂੰ ਭਾਕਰ ਨੂੰ ਟ੍ਰੇਨਿੰਗ ਦੇ ਰਹੇ ਸਨ, ਜਿਸ ਨੇ ਪੈਰਿਸ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ 2 ਕਾਂਸੀ ਦੇ ਤਗਮੇ ਜਿੱਤੇ ਸਨ।

ਕਿਵੇਂ ਹੋਈ ਜਸਪਾਲ ਰਾਣਾ ਦੀ ਮੌਤ?

ਉਹ ਸ਼ੂਟਿੰਗ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਤੋਂ ਬਾਅਦ ਟੀਮ ਨਾਲ ਜਰਮਨੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਦੇ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਹੋਇਆ, ਪਰ ਅੱਜ ਸਵੇਰੇ ਉਹ ਜ਼ਿੰਦਗੀ ਨਾਲ ਲੜਾਈ ਹਾਰ ਗਏ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਦੀ ਮੌਤ ਕਿਸ ਕਾਰਨ ਹੋਈ।

ਏਸ਼ੀਅਨ ਖੇਡਾਂ ਵਿੱਚ ਜਿੱਤੇ 4 ਗੋਲਡ ਤਗਮੇ

ਜਸਪਾਲ ਰਾਣਾ ਨੇ ਸਿਰਫ਼ 12 ਸਾਲ ਦੀ ਉਮਰ ਵਿੱਚ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ। 1988 ਵਿੱਚ ਉਨ੍ਹਾਂ ਪਹਿਲੀ ਵਾਰ ਸਿਲਵਰ ਮੈਡਲ ਜਿੱਤਿਆ, ਜਦੋਂ ਉਹ 31ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਦੇਸ਼ ਲਈ ਕਈ ਮੈਡਲ ਜਿੱਤੇ। 1994 ਦੇ Asian Games ਵਿੱਚ ਉਨ੍ਹਾਂ 25 ਮੀਟਰ ਸੈਂਟਰ ਫਾਇਰ ਪਿਸਤਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ। ਇਸ ਤੋਂ ਬਾਅਦ ਉਨ੍ਹਾਂ 2006 ਵਿੱਚ ਇਸ ਗੋਲਡ ਮੈਡਲ ਨੂੰ ਡਿਫੈਂਡ ਵੀ ਕੀਤਾ। 2006 ਵਿੱਚ ਉਨ੍ਹਾਂ ਨੇ ਟੀਮ ਈਵੈਂਟ ਵਿੱਚ ਵੀ ਗੋਲਡ ਮੈਡਲ ਜਿੱਤਿਆ, ਜਦੋਂ ਕਿ ਇਸ ਸਾਲ 25 ਮੀਟਰ ਸਟੈਂਡਰਡ ਪਿਸਟਲ ਈਵੈਂਟ ਵਿੱਚ ਵੀ ਗੋਲਡ ਮੈਡਲ ਆਪਣੇ ਨਾਮ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version