HomePunjabਮਰਿਆ ਹੋਇਆ ਪੁਲਿਸ ਮੁਲਾਜ਼ਮ ਅਚਾਨਕ ਹੋਇਆ ਜ਼ਿੰਦਾ

ਮਰਿਆ ਹੋਇਆ ਪੁਲਿਸ ਮੁਲਾਜ਼ਮ ਅਚਾਨਕ ਹੋਇਆ ਜ਼ਿੰਦਾ

ਲੁਧਿਆਣਾ : ਲੁਧਿਆਣਾ (Ludhiana) ‘ਚ ਉਸ ਸਮੇਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ, ਜਦੋਂ ਮਰੇ ਹੋਏ ਇਕ ਪੁਲਿਸ ਮੁਲਾਜ਼ਮ ਦੀ ਅਚਾਨਕ ਨਬਜ਼ ਚੱਲਣ ਲੱਗ ਪਈ। ਫਿਲਹਾਲ ਪਰਿਵਾਰ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਅਤੇ ਹਰ ਕੋਈ ਇਸ ਘਟਨਾ ਤੋਂ ਬਾਅਦ ਪੂਰੀ ਤਰ੍ਹਾਂ ਹੈਰਾਨ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਾਮ ਜੀ (ASI Ram Ji)  ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਪ੍ਰੀਤ ਸਿੰਘ ਪੁਲਿਸ ਮੁਲਾਜ਼ਮ ਹੈ ਅਤੇ ਕਚਿਹਰੀ ‘ਚ ਨਾਇਬ ਕੋਰਟ ‘ਚ ਤਾਇਨਾਤ ਹੈ। ਮਨਪ੍ਰੀਤ ਦੇ ਹੱਥ ‘ਤੇ ਕੋਈ ਜ਼ਹਿਰੀਲਾ ਕੀੜਾ ਲੜ ਗਿਆ ਸੀ।

ਇਸ ਤੋਂ ਬਾਅਦ ਉਸ ਦੇ ਸਰੀਰ ‘ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਉਸ ਨੂੰ 15 ਸਤੰਬਰ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ। ਰਾਮ ਜੀ ਦਾ ਕਹਿਣਾ ਹੈ ਕਿ ਹਸਪਤਾਲ ‘ਚ ਡਾਕਟਰਾਂ ਨੇ ਮਨਪ੍ਰੀਤ ਦੀ ਬਾਂਹ ‘ਤੇ ਕੋਈ ਦਵਾਈ ਲਾਈ ਤਾਂ ਉਸ ਨੂੰ ਜਲਣ ਹੋਣ ਲੱਗੀ ਅਤੇ ਬਾਅਦ ‘ਚ ਬਾਂਹ ਫੁੱਲ ਗਈ। ਉਸ ਦੀ ਹਾਲਤ ਇੰਨੀ ਵਿਗੜ ਗਈ ਕਿ ਅਗਲੀ ਸਵੇਰ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ। ਪਰਿਵਾਰ ਮੁਤਾਬਕ ਮਨਪ੍ਰੀਤ ਨੂੰ 2 ਤੋਂ 3 ਦਿਨ ਤੱਕ ਵੈਂਟੀਲੇਟਰ ‘ਤੇ ਰੱਖਿਆ ਗਿਆ। 18 ਸਤੰਬਰ ਨੂੰ ਪਰਿਵਾਰ ਨੇ ਡਾਕਟਰ ਨੂੰ ਕਿਹਾ ਕਿ ਜੇਕਰ ਪੁੱਤਰ ਦਾ ਇਲਾਜ ਨਹੀਂ ਹੋ ਰਿਹਾ ਹੈ ਤਾਂ ਉਹ ਉਸ ਨੂੰ ਰੈਫ਼ਰ ਕਰ ਦੇਣ ਤਾਂ ਜੋ ਉਹ ਪੁੱਤਰ ਨੂੰ ਪੀ. ਜੀ. ਆਈ. ਲਿਜਾ ਸਕਣ।

ਇਸ ਤੋਂ ਬਾਅਦ ਹਸਪਤਾਲ ਦੇ ਸਟਾਫ਼ ਨੇ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਗਈ ਹੈ। ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਪਰਿਵਾਰ ਅਤੇ ਰਿਸ਼ਤੇਦਾਰਾਂ ‘ਚ ਚੀਕ-ਚਿਹਾੜਾ ਪੈ ਗਿਆ। ਘਰ ‘ਚ ਮਾਤਮ ਦਾ ਮਾਹੌਲ ਛਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਹਸਪਤਾਲ ਮਨਪ੍ਰੀਤ ਦੀ ਲਾਸ਼ ਲੈਣ ਗਏ ਤਾਂ ਅਚਾਨਕ ਉਸ ਦੀ ਨਬਜ਼ ਚੱਲਣ ਲੱਗ ਪਈ। ਇਹ ਸਭ ਦੇਖ ਕੇ ਜਿੱਥੇ ਪਰਿਵਾਰਕ ਮੈਂਬਰ ਹੈਰਾਨ ਰਹਿ ਗਏ, ਉੱਥੇ ਹੀ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਮਨਪ੍ਰੀਤ ਨੂੰ ਤੁਰੰਤ ਡੀ. ਐੱਮ. ਸੀ. ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਮਨਪ੍ਰੀਤ ਦੀ ਹਾਲਤ ਸਥਿਰ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments