Home ਪੰਜਾਬ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਇਹ ਪਾਬੰਦੀ

ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਗਾਈ ਇਹ ਪਾਬੰਦੀ

0

ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਸਿਵਲ ਡਿਫੈਂਸ ਐਕਟ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਮੋਗਾ ਜ਼ਿਲ੍ਹੇ ਵਿੱਚ ਸਕੂਲ ਖੁੱਲ੍ਹਣ ਦੇ ਸਮੇਂ ਦੌਰਾਨ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਸਕੂਲ ਤੋਂ ਬਾਅਦ ਦੁਪਹਿਰ 1.30 ਵਜੇ ਤੋਂ ਸ਼ਾਮ 4 ਵਜੇ ਤੱਕ ਟਿੱਪਰ ਟਰੱਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸਾਗਰ ਸੇਤੀਆ ਨੇ ਦੱਸਿਆ ਕਿ ਇਹ ਪਾਬੰਦੀ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਲਗਾਈ ਗਈ ਹੈ ਤਾਂ ਜੋ ਸਕੂਲ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਟਿੱਪਰ ਟਰੱਕਾਂ ਨਾਲ ਸਬੰਧਤ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਇਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version