HomePunjabਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

ਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

ਨਵਾਂਸ਼ਹਿਰ: ਨਵਾਂਸ਼ਹਿਰ (Nawanshahr) ਦੇ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ (District Magistrate Navjot Pal Singh Randhawa) ਨੇ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਨੇ ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਨਾਲ ਖਤਰਨਾਕ ਡਿਸਪਲੇ/ਸਟੰਟ ਕਰਨ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ‘ਤੇ ਵੀ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਸਰਕਾਰੀ ਥਾਵਾਂ, ਜਨਤਕ ਸਥਾਨਾਂ, ਸੜਕਾਂ ਅਤੇ ਪਾਰਕਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨਾਂ ਦੀ ਅਣਅਧਿਕਾਰਤ ਉਸਾਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹੇ ਦੀ ਹੱਦ ਅੰਦਰ ਗੁੜ ਬਣਾਉਣ ਵਾਲੀਆਂ ਮਿੱਲਾਂ ਨੂੰ 15 ਨਵੰਬਰ ਤੋਂ ਪਹਿਲਾਂ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇੰਨਾ ਹੀ ਨਹੀਂ ਗੁੜ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪਰੋਕਤ ਸਾਰੇ ਹੁਕਮ 31 ਦਸੰਬਰ ਤੱਕ ਲਾਗੂ ਰਹਿਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments