HomePunjabਸੂਬੇ ਦੇ ਸਰਕਾਰੀ ਸਕੂਲਾਂ 'ਚ ਵੀ ਦਿਖੇਗਾ ਲੋਕ ਸਭਾ ਚੋਣਾਂ ਦਾ ਅਸਰ

ਸੂਬੇ ਦੇ ਸਰਕਾਰੀ ਸਕੂਲਾਂ ‘ਚ ਵੀ ਦਿਖੇਗਾ ਲੋਕ ਸਭਾ ਚੋਣਾਂ ਦਾ ਅਸਰ

ਲੁਧਿਆਣਾ : ਸੂਬੇ ਦੇ ਸਰਕਾਰੀ ਸਕੂਲਾਂ ‘ਚ ਇਸ ਵਾਰ ਹੋਣ ਵਾਲੀ PTM ਮੀਟਿੰਗ ਪਿਛਲੇ 2 ਸਾਲਾਂ ਦੌਰਾਨ ਹੋਈਆਂ ਮੀਟਿੰਗਾਂ ਨਾਲੋਂ ਵੱਖਰੀ ਹੋਵੇਗੀ। ਇਸ ਵਿੱਚ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਸਿੱਖਿਆ ਮੰਤਰੀ ਜਾਂ ਹਲਕਾ ਵਿਧਾਇਕ, ਸਰਪੰਚ ਜਾਂ ਕੋਈ ਹੋਰ ਆਗੂ ਹਾਜ਼ਰ ਹੋਵੇਗਾ। ਇਸ ਦਾ ਕਾਰਨ ਇਹ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਗਾਇਆ ਗਿਆ ਚੋਣ ਜ਼ਾਬਤਾ ਪੂਰੀ ਤਰ੍ਹਾਂ ਇਸ ਪੀ.ਟੀ.ਐੱਮ. (PTM) ‘ਤੇ ਵੀ ਲਾਗੂ ਹੋਵੇਗਾ।

ਜਾਣਕਾਰੀ ਅਨੁਸਾਰ 28 ਮਾਰਚ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਕਰਵਾਉਣ ਦੇ ਹੁਕਮ ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਦਿੱਤੇ ਗਏ ਹਨ। ਸਾਰੀਆਂ ਨਾਨ-ਬੋਰਡ ਕਲਾਸਾਂ ਦੇ ਨਤੀਜੇ ਪੇਰੈਂਟ ਟੀਚਰ ਮੀਟਿੰਗ ਵਿੱਚ ਐਲਾਨੇ ਜਾਣਗੇ। ਇਸ ਸਬੰਧੀ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 26 ਫਰਵਰੀ ਤੋਂ 15 ਮਾਰਚ ਤੱਕ ਰਾਜ ਦੇ ਸਾਰੇ ਸਕੂਲਾਂ ਵਿੱਚ ਨਾਨ-ਬੋਰਡ ਜਮਾਤਾਂ ਵੱਲੋਂ ਕਰਵਾਈਆਂ ਜਾਣਗੀਆਂ। ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ 4ਵੀਂ, 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਗਈਆਂ ਹਨ।

ਇਸ ਸਬੰਧੀ ਪਹਿਲਾਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਸੀ ਕਿ ਸਾਰੇ ਸਕੂਲ 20 ਮਾਰਚ ਤੱਕ ਆਪਣੇ ਨਤੀਜੇ ਤਿਆਰ ਕਰ ਲੈਣ। ਹੁਣ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ, ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਉਨ੍ਹਾਂ ਦੀ ਹਾਜ਼ਰੀ ਅਤੇ ਵਿਦਿਆਰਥੀਆਂ ਦੀਆਂ ਹੋਰ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣ ਲਈ 28 ਮਾਰਚ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੇਰੈਂਟਸ ਟੀਚਰ ਮੀਟਿੰਗ  ਕਰਵਾਈ ਜਾਵੇਗੀ। ਪੀ.ਟੀ.ਐਮ. ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਮੀਟਿੰਗ ਵਿੱਚ ਵੱਧ ਤੋਂ ਵੱਧ ਮਾਪਿਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਕਤ ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments