HomePunjabਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੁਲਾਜ਼ਮਾਂ ਨੇ ਖੋਲਿਆ ਮੋਰਚਾ

ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੁਲਾਜ਼ਮਾਂ ਨੇ ਖੋਲਿਆ ਮੋਰਚਾ

ਲੁਧਿਆਣਾ: ਨਗਰ ਨਿਗਮ ਲੁਧਿਆਣਾ ਵੱਲੋਂ ਕਈ ਮਹੀਨਿਆਂ ਤੋਂ ਲਟਕਦੀਆਂ ਤਨਖਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੇ ਨਗਰ ਨਿਗਮ ਪ੍ਰਸ਼ਾਸਨ ( Municipal Corporation administration) ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਕਾਰਨ  ਨਗਰ ਨਿਗਮ ਦੇ ਸਫ਼ਾਈ ਸੇਵਕਾਂ, ਸੀਵਰੇਜ ਮੈਨ ਅਤੇ ਦਰਜਾ 4 ਮੁਲਾਜ਼ਮਾਂ ਵੱਲੋਂ ਅੱਜ ਰੋਸ ਰੈਲੀ ਕੱਢੀ ਗਈ ਹੈ।

ਇਸ ਤੋਂ ਬਾਅਦ ਨਗਰ ਨਿਗਮ ਜ਼ੋਨ ਏ ਦੇ ਮਾਤਾ ਰਾਣੀ ਚੌਕ ਸਥਿਤ  ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਨ੍ਹਾਂ ਧਰਨਾਕਾਰੀਆਂ ਵੱਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਗਿਆ ਅਤੇ ਉਹ ਧਰਨੇ ’ਤੇ ਬੈਠੇ ਹਨ।

ਨਗਰ ਨਿਗਮ ਦੇ ਮੁਲਾਜ਼ਮ ਜੋ ਰੋਸ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ 5 ਫਰਵਰੀ ਨੂੰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ। ਇਸ ਪੱਤਰ ਵਿੱਚ ਇੱਕ ਹਫ਼ਤੇ ਵਿੱਚ ਤਨਖਾਹ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਵੀ ਤਨਖਾਹ ਜਾਰੀ ਨਹੀਂ ਕੀਤੀ ਗਈ, ਜਿਸ ਦੇ ਵਿਰੋਧ ‘ਚ ਮੁਲਾਜ਼ਮਾਂ ਨੇ ਨਗਰ ਨਿਗਮ ਦਫਤਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਕੁਝ ਮੁਲਾਜ਼ਮਾਂ ਨੇ ਅੱਧ ਨਗਨ ਹੋ ਕੇ ਪ੍ਰਦਰਸ਼ਨ ਕੀਤਾ ਹੈ। ਇਸ ਤਹਿਤ ਅੱਜ ਨਗਰ ਨਿਗਮ ਦੇ ਮੁੱਖ ਦਫ਼ਤਰ ਦਾ ਗੇਟ ਬੰਦ ਕਰਕੇ ਧਰਨਾ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments