Home ਪੰਜਾਬ ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ...

ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਕੀਤੀ ਜਾਵੇਗੀ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ

0

ਪਟਿਆਲਾ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਜਾਰੀ ਪੱਤਰ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਾਰੀ ਐਸ.ਆਈ.ਆਰ. ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ

ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੀਆਂ ਹਦਾਇਤਾਂ ਅਨੁਸਾਰ ਹੁਣ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version