HomePunjabਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਸਬੰਧੀ ਦਿੱਤੀ ਇਹ...

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਸਬੰਧੀ ਦਿੱਤੀ ਇਹ ਪ੍ਰਵਾਨਗੀ 

ਚੰਡੀਗੜ੍ਹ :  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਬੀਤੇ ਦਿਨ ਕਿਹਾ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਇਸ ਫ਼ੈਸਲੇ ਕਾਰਨ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਬਜਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਹਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ​​ਕਰਨ ਵਿੱਚ ਸਹਾਈ ਹੋਵੇਗਾ।

ਟਰਾਂਸਪੋਰਟ ਵਿਭਾਗ ਦੇ ਪ੍ਰਸਤਾਵ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। ਇਸ ਵਿੱਤੀ ਸਾਲ ਦੇ ਬਾਕੀ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 73 ਕਰੋੜ ਰੁਪਏ ਦੇ ਖਰਚਿਆਂ ਨੂੰ ਘਟਾ ਕੇ 90 ਕਰੋੜ ਰੁਪਏ ਦੀ ਕਮਾਈ ਅਤੇ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments